09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ <br/>

Ad Position 21
No active advertisement
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਖ਼ਾਲਸਾਈ ਬਾਣੇ 'ਚ ਸਜੇ ਪੰਜ ਪਿਆਰੇ | ਤਸਵੀਰ : ਜਤਿੰਦਰ ਸਿੰਘ ਧਨੌਲਾ<br/> 05-11-2025

ਧਨੌਲਾ, 4 ਨਵੰਬਰ (ਜਤਿੰਦਰ ਸਿੰਘ ਧਨੌਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਰਾਮਸਰ ਸਾਹਿਬ ਧਨੌਲਾ ਤੋਂ ਪ੍ਰਧਾਨ ਸੁਖਰਾਜ ਸਿੰਘ ਪੰਧੇਰ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤੇ ਗਏ | ਪੰਜ ਪਿਆਰਿਆਂ, ਗੁਰਦੁਆਰਾ ਰਾਮਸਰ ਸਾਹਿਬ ਪ੍ਰਬੰਧਕ ਕਮੇਟੀ ਅਤੇ ਵੱਡੀ ਗਿਣਤੀ ਵਿਚ ਇਕੱਤਰ ਸ਼ਰਧਾਲੂਆਂ ਵਲੋਂ ਜੈਕਾਰਿਆਂ ਦੀ ਗੰੂਜ ਵਿਚ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ | ਪ੍ਰਧਾਨ ਸੁਖਰਾਜ ਸਿੰਘ ਪੰਧੇਰ ਅਗਵਾਈ ਹੇਠ ਬੜੇ ਹੀ ਸ਼ਾਨਦਾਰ ਪ੍ਰਬੰਧ ਕੀਤੇ ਗਏ | ਮੰਡੀ ਨਿਵਾਸੀਆਂ ਵਲੋਂ ਸੰਗਤ ਦੀ ਸੇਵਾ ਲਈ ਥਾਂ-ਥਾਂ ਚਾਹ ਅਤੇ ਪਕੌੜਿਆਂ ਦੇ ਲੰਗਰ ਵੀ ਲਗਾਏ ਗਏ | ਭਾਈ ਬਿੱਕਰ ਸਿੰਘ ਬੰਗੇਹਰ ਦੀ ਅਗਵਾਈ ਹੇਠ ਤਕਰੀਬਨ 12 ਦਿਨ ਤੋਂ ਆਰੰਭ ਕੀਤੀ ਪ੍ਰਭਾਤ ਫੇਰੀ ਬਲਕਿ ਸਾਢੇ ਤਿੰਨ ਵਜੇ ਤੋਂ ਆਰੰਭ ਕੀਤੀ ਗਈ ਅਤੇ ਮੰਡੀ ਦੇ ਕਈ ਸ਼ਰਧਾਲੂਆਂ ਦੇ ਘਰੇ ਜਾ ਕੇ ਪੜਾਅ ਬਣਾਏ ਗਏ | ਪ੍ਰਭਾਤ ਫੇਰੀ ਮੌਕੇ ਘਰਾਂ 'ਚ ਪੁੱਜੇ ਸ਼ਰਧਾਲੂਆਂ ਅਤੇ ਖ਼ਾਸ ਕਰ ਕੇ ਪੰਜ ਪਿਆਰਿਆਂ ਦਾ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੇ ਸਵਾਗਤ ਲਈ ਬਹੁਤ ਸਾਰੇ ਸਕੂਲੀ ਬੱਚਿਆਂ ਵਲੋਂ ਵੀ ਹਾਜ਼ਰੀ ਲਗਵਾਈ ਗਈ | ਨਗਰ ਕੀਰਤਨ ਮੌਕੇ ਠਾਠਾਂ ਮਾਰਦਾ ਇਕੱਠ ਮੰਡੀ ਦੇ ਸ਼ਰਧਾਲੂਆਂ ਦੀ ਆਸਥਾ ਦਾ ਜਲੌਅ ਦਿਖਾਈ ਦਿੱਤਾ | ਪ੍ਰਬੰਧਕਾਂ ਵਲੋਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |

Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ. ਇੰਟਰਨੈਸ਼ਨਲ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਐੱਸ.ਜੀ.ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮ...
Ad Position 24