ਹੰਡਿਆਇਆ, 4 ਨਵੰਬਰ (ਗੁਰਜੀਤ ਸਿੰਘ ਖੁੱਡੀ)-ਐੱਸ.ਐੱਸ. ਇੰਟਰਨੈਸ਼ਨਲ ਸਕੂਲ ਖੱੁਡੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜਪੁਜੀ ਸਾਹਿਬ, ਅਨੰਦ ਸਾਹਿਬ, ਚੌਪਈ ਸਾਹਿਬ ਅਤੇ ਸੁਖਮਨੀ ਸਾਹਿਬ ਦੇ ਪਾਠ ਬੱਚਿਆਂ ਅਤੇ ਅਧਿਆਪਕਾ ਵਲੋਂ ਕੀਤੇ ਗਏ | ਅਧਿਆਪਕਾਂ ਨੇ ਬੱਚਿਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ, ਗੁਰਮਤਿ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ |