09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ | ਤਸਵੀਰ : ਰਿੰਪੀ ਸਟੂਡੀਓ <br/> 05-11-2025
ਬਰਨਾਲਾ, 4 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਅੱਜ ਸ਼ਹਿਰ ਬਰਨਾਲਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁ: ਬਾਬਾ ਗਾਂਧਾ ਸਿੰਘ ਤੋਂ ਆਰੰਭ ਹੋ ਕੇ ਗੁ: ਲੋਕ ਸਭਾ, ਫੁਆਰਾ ਚੌਂਕ, ਬਾਬਾ ਕਾਲਾ ਮਹਿਰ ਸਟੇਡੀਅਮ, ਸੰਘੇੜਾ ਚੌਂਕ, ਸੰਧੂ ਪੱਤੀ, ਜੌੜੇ ਦਰਵਾਜ਼ੇ, ਡੇਰਾ ਬਾਬਾ ਗੁਲਾਬ ਦਾਸ ਜੀ, ਕੀਤੂ ਦੀ ਕੋਠੀ ਕੋਲ, ਬਾਜਵਾ ਪੱਤੀ, ਗੁ: ਰਵਿਦਾਸੀਆ ਸਿੰਘ ਸਭਾ, ਗੁਰਦੁਆਰਾ ਸਿੰਘ ਸਭਾ, ਸਦਰ ਬਾਜ਼ਾਰ, ਰੇਲਵੇ ਸਟੇਸ਼ਨ, ਪੱਕਾ ਕਾਲਜ ਰੋਡ, ਪੁਰਾਣਾ ਬੱਸ ਸਟੈਂਡ, ਪੁਲ ਤੋਂ ਪਹਿਲਾਂ ਡਾ. ਸੀਤਲ ਵਾਲੀ ਗਲੀ, ਕੱਚਾ ਕਾਲਜ ਰੋਡ, ਗੁ: ਨਾਮਦੇਵ ਜੀ, ਗੁ: ਨਾਨਕ ਪੁਰਾ ਗੱਡਾ ਖਾਨਾ ਚੌਂਕ, ਵਾਲਮੀਕ ਚੌਂਕ, ਜੋਸ਼ੀਲਾ ਮਾਰਕੀਟ, ਪੱਤੀ ਰੋਡ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਗਲੀ ਨੰਬਰ 5 ਤੋਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਭਾਈ ਜਸਕੀਰਤ ਸਿੰਘ ਹਜ਼ੂਰੀ ਰਾਗੀ, ਭਾਈ ਗੁਰਪ੍ਰੀਤ ਸਿੰਘ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਾਲੀਆਂ ਸੰਗਤਾਂ ਨੇ ਕੀਰਤਨ ਕੀਤਾ | ਨਗਰ ਕੀਰਤਨ ਵਿਚ ਫ਼ੌਜੀ ਬੈਂਡ, ਗਤਕਾ ਅਖਾੜਾ, ਨੌਜਵਾਨ ਰਾਏਸਰ ਨੇ ਕਲੀ ਅਤੇ ਜਲ ਸਫ਼ਾਈ ਦੀ ਸੇਵਾ ਕੀਤੀ | ਉਨ੍ਹਾਂ ਦੱਸਿਆ ਕਿ ਮਿਤੀ 5 ਨਵੰਬਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ | ਜਿਸ ਵਿਚ ਪੰਥ ਦੇ ਵਿਦਵਾਨ, ਰਾਗੀ, ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਇਤਿਹਾਸ ਸੁਣਾ ਕੇ ਨਿਹਾਲ ਕਰਨਗੇ | ਨਗਰ ਕੀਰਤਨ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਬਾਬਾ ਬਾਬੂ ਸਿੰਘ ਅੜੀਸਰ ਸਾਹਿਬ, ਬਾਬਾ ਸੁਖਦੇਵ ਸਿੰਘ ਸਿਧਾਨਾ ਸਾਹਿਬ, ਬਾਬਾ ਸਤਪਾਲ ਸਿੰਘ ਭੂਰੇ, ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਜਥੇਦਾਰ ਜਰਨੈਲ ਸਿੰਘ ਭੋਤਨਾ, ਬੀਬੀ ਅਜੈਬ ਕੌਰ ਭੋਤਨਾ, ਸੰਤ ਬਲਵੀਰ ਸਿੰਘ ਘੁੰਨਸ, ਜਥੇਦਾਰ ਬਲਦੇਵ ਸਿੰਘ ਚੂੰਘਾਂ, ਮੀਤ ਮੈਨੇਜਰ ਇੰਦਰਜੀਤ ਸਿੰਘ ਪਟਿਆਲਾ, ਰਣਪ੍ਰੀਤ ਸਿੰਘ, ਮੈਨੇਜਰ ਬਹਾਦਰ ਸਿੰਘ, ਮੈਨੇਜਰ ਹਰਜੀਤ ਸਿੰਘ ਭੱਠਲ, ਹਰਦੇਵ ਸਿੰਘ ਬਾਜਵਾ, ਗਿ: ਕਰਮ ਸਿੰਘ ਭੰਡਾਰੀ, ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਨਿਰਮਲ ਸਿੰਘ ਰਾਜੀਆ ਮੈਨੇਜਰ, ਬੇਅੰਤ ਸਿੰਘ ਧਾਲੀਵਾਲ, ਪਰਮਜੀਤ ਸਿੰਘ ਇੰਚਾਰਜ, ਦਰਸ਼ਨ ਸਿੰਘ ਕਾਨੂੰਗੋ, ਸੰਜੀਵ ਸ਼ੋਰੀ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਤੇਜਿੰਦਰ ਸਿੰਘ ਸੋਨੀ ਜਾਗਲ, ਇੰਸਪੈਕਟਰ ਜਸਵੀਰ ਸਿੰਘ, ਕੌਰ ਸਿੰਘ ਉਪਲੀ, ਕੇਵਲ ਸਿੰਘ ਵੀਨਸ, ਕੁਲਵਿੰਦਰ ਸਿੰਘ ਕਾਲਾ, ਬਾਬਾ ਸੁਖਦਰਸ਼ਨ ਸਿੰਘ, ਗੁਰਜੰਟ ਸਿੰਘ ਸੋਨਾ, ਚਾਨਣ ਸਿੰਘ ਅਕਾਊਾਟੈਂਟ, ਅਮਰਜੀਤ ਸਿੰਘ, ਬੂਟਾ ਸਿੰਘ ਘਰਾਚੂ, ਸਰਬਜੀਤ ਸਿੰਘ ਖ਼ਜ਼ਾਨਚੀ, ਕੁਲਦੀਪ ਸਿੰਘ, ਭਾਈ ਮਨਪ੍ਰੀਤ ਸਿੰਘ ਹੈਡ ਗ੍ਰੰਥੀ, ਭਾਈ ਹਰਪ੍ਰੀਤ ਸਿੰਘ ਹੈਡ ਗ੍ਰੰਥੀ, ਗੁਰਦੀਪ ਸਿੰਘ, ਗੁਰਮੀਤ ਸਿੰਘ, ਰਾਜਿੰਦਰ ਸਿੰਘ ਦਰਾਕਾ, ਅਮਨਦੀਪ ਸਿੰਘ ਸੁਪਰਵਾਈਜ਼ਰ, ਮਨਪ੍ਰੀਤ ਸਿੰਘ ਸਟੋਰ ਕੀਪਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਵਾਈ |

Ad Position 22
No active advertisement
ਪਿਛਲੀ ਖ਼ਬਰ ਏ.ਐੱਸ.ਆਈ. ਰਾਜਿੰਦਰ ਸਿੰਘ ਰਾਜਾ ਮਾਨ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਨੇ ਕੀਤੀ ਸ਼ਰਧਾਂਜਲੀ ਭੇਟ <br/> ਅਗਲੀ ਖ਼ਬਰ ਬੀ.ਜੀ.ਐੱਸ. ਪਬਲਿਕ ਸਕੂਲ ਮਹਿਲ ਕਲਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24