ਹੰਡਿਆਇਆ, 4 ਨਵੰਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਪੁਲਿਸ ਵਲੋਂ ਇਕ ਅÏਰਤ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਕੇ ਪਰਚਾ ਦਰਜ ਕਰ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਸੋਨੀ ਕੌਰ ਉਰਫ਼ ਮੇਲੋ ਪਤਨੀ ਲੱਖਾ ਸਿੰਘ ਵਾਸੀ ਕਿਲ੍ਹਾ ਪੱਤੀ ਹੰਡਿਆਇਆ ਨੂੰ ਫ਼ਤਿਹਗੜ੍ਹ ਛੰਨਾ ਰੋਡ ਤੋਂ 60 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ | ਦੋਸ਼ੀ ਅÏਰਤ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ | ਇਸ ਮੌਕੇ ਏ.ਐਸ.ਆਈ. ਬੂਟਾ ਸਿੰਘ, ਜਸਵਿੰਦਰ ਸਿੰਘ ਅਤੇ ਮਹਿਲਾ ਸਿਪਾਹੀ ਮਨਦੀਪ ਕੌਰ ਵੀ ਹਾਜ਼ਰ ਸਨ |