10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਜੀ.ਜੀ.ਐੱਸ. ਵਰਲਡ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਜੀ.ਜੀ.ਐੱਸ. ਵਰਲਡ ਸਕੂਲ ਬਰਨਾਲਾ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਮੌਕੇ | ਅਜੀਤ ਤਸਵੀਰ <br/> 05-11-2025
ਬਰਨਾਲਾ, 4 ਨਵੰਬਰ (ਅਸ਼ੋਕ ਭਾਰਤੀ)-ਜੀ.ਜੀ.ਐੱਸ ਵਰਲਡ ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਸਥਾ ਦੇ ਡਾਇਰੈਕਟਰ ਲਵਿੰਦਰ ਸਿੰਘ ਚਹਿਲ ਤੇ ਵਾਈਸ ਪਿ੍ੰਸੀਪਲ ਅਨੁਰਾਧਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਸਬੰਧੀ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਉਣ ਲਈ ਪ੍ਰੇਰਿਆ | ਇਸ ਉਪਰੰਤ ਵਿਦਿਆਰਥੀਆਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਲਈ ਲਿਜਾਇਆ ਗਿਆ | ਜਿੱਥੇ ਵਿਦਿਆਰਥੀਆਂ ਨੇ ਸੇਵਾ ਕੀਤੀ ਅਤੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿਊ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਰੋਜ਼ਾ ਧਾਰਮਿਕ ਸਮਾਗਮ ਕਰਵ...
Ad Position 24