10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨਿਊ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 05-11-2025
ਬਰਨਾਲਾ, 4 ਨਵੰਬਰ (ਅਸ਼ੋਕ ਭਾਰਤੀ)-ਨਿਊ ਸੈਕਰਡ ਹਾਰਟ ਕਾਨਵੈਂਟ ਸਕੂਲ ਮਾਨਾ ਪਿੰਡੀ ਧਨੌਲਾ ਰੋਡ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਦੇ ਨਾਲ ਮਨਾਇਆ ਗਿਆ | ਇਸ ਸਮਾਗਮ ਦੇ ਦੌਰਾਨ ਸਕੂਲ ਨੂੰ ਸਜਾਇਆ ਗਿਆ ਅਤੇ ਗੁਰੂ ਨਾਨਕ ਦੇਵ ਜੀ ਦੇ ਨਾਲ ਸਬੰਧਿਤ ਸ਼ਬਦ, ਕੀਰਤਨ ਅਤੇ ਪਾਠ ਕੀਤੇ ਗਏ | ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਰਚਨਾਵਾਂ ਬਾਰੇ ਵਿਸਥਾਰ ਦੇ ਨਾਲ ਦੱਸਿਆ ਗਿਆ | ਸੰਸਥਾ ਦੇ ਚੇਅਰਮੈਨ ਸਤਵੰਤ ਦਾਨੀ ਅਤੇ ਵਾਈਸ ਚੇਅਰਮੈਨ ਤਨਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਗਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਪਿ੍ੰਸੀਪਲ ਮੈਡਮ ਆਇਸ਼ਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ, ਸਿੰਡੀਕੇਟ ਭੰਗ ਕਰਨ ਦੀ ਕਾਰਵਾਈ ਸੂਬਿਆਂ ਦੇ ਅਧਿਕਾਰਾਂ 'ਤੇ ਡਾਕਾ-ਧਨੇਰ <br/> ਅਗਲੀ ਖ਼ਬਰ ਜੀ.ਜੀ.ਐੱਸ. ਵਰਲਡ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>
Ad Position 24