10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਿੰਡ ਨਾਈਵਾਲਾ ਦਾ ਅਗਾਂਹਵਧੂ ਉੱਦਮੀ ਕਿਸਾਨ ਰਣਬੀਰ ਸਿੰਘ ਬਣਿਆ ਰਾਹ ਦਸੇਰਾ <br/>

Ad Position 21
No active advertisement
ਆਪਣੇ ਖੇਤਾਂ 'ਚ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੰਦੇ ਹੋਏ ਅਗਾਂਹਵਧੂ ਕਿਸਾਨ ਰਣਬੀਰ ਸਿੰਘ ਨਾਈਵਾਲਾ | ਅਜੀਤ ਤਸਵੀਰ <br/> 05-11-2025
ਮਹਿਲ ਕਲਾਂ, 4 ਨਵੰਬਰ (ਅਵਤਾਰ ਸਿੰਘ ਅਣਖੀ)-ਅਗਾਂਹਵਧੂ ਸਫ਼ਲ ਕਿਸਾਨ ਰਣਬੀਰ ਸਿੰਘ ਪੁੱਤਰ ਹਰਮਹਿੰਦਰ ਸਿੰਘ ਪਿੰਡ ਨਾਈਵਾਲਾ ਜੋ 25 ਏਕੜ ਜ਼ਮੀਨ 'ਚ ਪਰਾਲੀ ਦਾ ਪ੍ਰਬੰਧਨ ਉਸ ਨੂੰ ਬਿਨਾਂ ਅੱਗ ਲਾਏ ਕਰ ਰਿਹਾ ਹੈ | ਉਸ ਨੇ ਪਿਛਲੇ 8 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਕਦੇ ਵੀ ਅੱਗ ਨਹੀਂ ਲਗਾਈ | ਕਿਸਾਨ ਰਣਬੀਰ ਸਿੰਘ ਨੇ ਦੱਸਿਆ ਕਿ ਉਹ ਸਾਲ 2015 ਤੋਂ ਖੇਤੀਬਾੜੀ ਮਹਿਕਮੇ ਨਾਲ ਜੁੜੇ ਹਨ ਅਤੇ ਹਾੜੀ ਸਾਉਣੀ ਦੇ ਕੈਂਪਾਂ ਵਿਚ ਸ਼ਮੂਲੀਅਤ ਕਰਦੇ ਹਨ | ਖੇਤੀ ਬਾੜੀ ਮਹਿਕਮੇ ਤੋਂ ਸੇਧ ਲੈ ਕੇ ਰਣਵੀਰ ਸਿੰਘ ਅੱਗ ਲਗਾਏ ਬਿਨ੍ਹਾਂ ਕਣਕ ਝੋਨੇ ਦੀ ਖੇਤੀ ਕਰਦੇ ਹਨ | ਰਣਵੀਰ ਸਿੰਘ ਨੇ ਸਬਸਿਡੀ 'ਤੇ ਮਹਿਕਮੇ ਵਲੋਂ ਖੇਤੀ ਦੇ ਸੰਦ ਜਿਵੇਂ ਕਿ ਸੁਪਰ ਸੀਡਰ, ਆਰ.ਐਮ.ਬੀ. ਪਲੇਅ, ਰੋਟਾਵੇਟਰ, ਮਲਚਰ ਆਦਿ ਲਏ ਹਨ | ਇਨ੍ਹਾਂ ਸੰਦਾਂ ਨਾਲ ਪਰਾਲੀ ਨੂੰ ਖੇਤ ਵਿਚ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਂਦੇ ਹਨ | ਆਪਣੇ ਖੇਤ ਦੇ ਮਿੱਤਰ ਕੀੜਿਆਂ ਨੂੰ ਬਚਾਉਂਦੇ ਹਨ | ਰਣਬੀਰ ਸਿੰਘ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆ ਕਿਸਮਾਂ ਪੀ.ਆਰ.26, ਪੀ.ਆਰ.131 ਬੀਜਦੇ ਹਨ | ਇਹ ਝੋਨੇ ਦੀ ਪਰਾਲੀ ਨੂੰ ਮਲਚਰ ਕਰ ਕੇ ਆਰ.ਐਮ.ਬੀ. ਪਲੇਅ ਦਾ ਇਸਤੇਮਾਲ ਕਰਦਿਆਂ ਜ਼ਮੀਨ ਨੂੰ ਪਲਟਾ ਕੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਦੇ ਹਨ | ਰਣਵੀਰ ਸਿੰਘ ਨੇ ਦਸਵੀਂ ਤੱਕ ਦੀ ਪੜ੍ਹਾਈ ਪਿੰਡ ਨਾਈਵਾਲਾ ਦੇ ਸਕੂਲ ਅਤੇ ਬਾਰ੍ਹਵੀਂ ਦੀ ਪੜ੍ਹਾਈ ਪਿੰਡ ਠੀਕਰੀਵਾਲ ਦੇ ਸਰਕਾਰੀ ਸਕੂਲ ਤੋਂ ਕੀਤੀ ਹੈ | ਉਨ੍ਹਾਂ ਕਿਹਾ ਕਿ ਉਹ ਖੇਤੀ ਮਾਹਿਰਾਂ ਦੀ ਸਲਾਹ ਨਾਲ ਹੀ ਪਰਾਲੀ ਦਾ ਪ੍ਰਬੰਧਨ ਕਰਦੇ ਹਨ | ਪਿਛਲੇ 8 ਸਾਲਾਂ 'ਚ ਝੋਨੇ ਦਾ ਝਾੜ ਵੀ ਵਧਿਆ ਹੈ | ਨਾਲ ਹੀ ਉਸ ਦੀ ਲਾਗਤ ਵੀ ਘਟੀ ਹੈ | ਜਿਸ ਤਹਿਤ ਉਸ ਨੂੰ ਯੂਰੀਆ ਅਤੇ ਖਾਦ ਦੀ ਘੱਟ ਲੋੜ ਪੈਂਦੀ ਹੈ | ਖੇਤੀ ਰਹਿੰਦ ਖੂੰਹਦ ਮਿੱਟੀ ਵਿਚ ਹੀ ਰਲਾ ਕੇ ਉਸ ਦੇ ਖੇਤਾਂ ਦੀ ਮਿੱਟੀ ਦੀ ਉਪਜਾਊ ਸ਼ਕਤੀ ਵਧੀ ਹੈ ਅਤੇ ਖਾਦ ਦੀ ਵਰਤੋਂ ਘਟੀ ਹੈ |
ਰਣਬੀਰ ਸਿੰਘ ਬਣਿਆ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ-ਡੀ.ਸੀ.
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ, ਜਿਨ੍ਹਾਂ ਵਲੋਂ ਨਿਰੰਤਰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਜ਼ਿਲ੍ਹਾ 'ਚ ਵੱਡੇ ਪੱਧਰ ਉੱਤੇ ਮੁਹਿੰਮ ਵਿੱਢੀ ਹੈ, ਨੇ ਕਿਹਾ ਕਿ ਅਗਾਂਹ ਵਧੂ ਕਿਸਾਨ ਰਣਬੀਰ ਸਿੰਘ ਨਾਈਵਾਲਾ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਬਣੇਗਾ ਹੋਰ ਕਿਸਾਨ ਵੀ ਇਸ ਤੋਂ ਸੇਧ ਲੈ ਕੇ ਇਸੇ ਤਰ੍ਹਾਂ ਹੀ ਪਰਾਲੀ ਦਾ ਪ੍ਰਬੰਧਨ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਇਲਾਕੇ ਅੰਦਰ ਚੋਰ ਗਰੋਹ ਸਰਗਰਮ, ਟਰਾਂਸਫ਼ਾਰਮਰ ਦੀ ਭੰਨਤੋੜ ਕਰ ਕੇ ਤੇਲ ਤਾਂਬਾ ਚੋਰੀ <br/> ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਨੇ ਸੱਤਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਿਖ਼ਆ ਦਾ ਨਤੀਜਾ ਐਲਾਨਿਆ <br/>
Ad Position 24