10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ <br/>

Ad Position 21
No active advertisement
ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੂੰ ਮੰਗ-ਪੱਤਰ ਦਿੰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਆਗੂ | ਤਸਵੀਰ : ਰਿੰਪੀ ਸਟੂਡੀਓ <br/> 05-11-2025
ਬਰਨਾਲਾ, 4 ਨਵੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਫ਼ੈਸਲੇ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਕਿਸਾਨ ਆਗੂ ਰਾਜਿੰਦਰ ਸਿੰਘ ਦਰਾਕਾ, ਕਨਵੀਨਰ ਚਮਕੌਰ ਸਿੰਘ ਨੈਣੇਵਾਲ, ਜਰਨੈਲ ਸਿੰਘ ਬਦਰਾ, ਮਨਜੀਤ ਰਾਜ, ਗੁਰਮੇਲ ਸਿੰਘ ਜਵੰਦਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਜੋ ਲੋਕ ਵਿਰੋਧੀ ਨੀਤੀਆਂ ਲੈ ਕੇ ਆ ਰਹੀ ਹੈ | ਇਨ੍ਹਾਂ ਨੂੰ ਲੈ ਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਮੰਗ-ਪੱਤਰ ਦਿੱਤੇ ਜਾ ਚੱੁਕੇ ਹਨ | ਆਗੂਆਂ ਕਿਹਾ ਕਿ ਹੜ੍ਹਾਂ ਦੀ ਪੱਕੇ ਤੌਰ 'ਤੇ ਰੋਕਥਾਮ ਕਰਨ ਅਤੇ ਮੁਆਵਜ਼ੇ ਵਗ਼ੈਰਾ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ, ਬਿਜਲੀ ਸੋਧ ਬਿੱਲ 2025 ਰਾਜਾਂ ਦੇ ਅਧਿਕਾਰਾਂ ਤੇ ਡਾਕਾ ਹੈ ਅਤੇ ਬਿਜਲੀ ਵੰਡ ਦੇ ਖੇਤਰ ਵਿਚ ਨਿੱਜੀਕਰਨ ਲਾਗੂ ਕਰਨ ਦੀ ਸਾਜ਼ਿਸ਼ ਹੈ | ਇਸ ਸੋਧ ਬਿੱਲ ਦੀ ਤਜਵੀਜ਼ ਨੂੰ ਰੱਦ ਕਰਨ ਲਈ 8 ਨਵੰਬਰ ਤੋਂ ਪਹਿਲਾਂ-ਪਹਿਲਾਂ ਕੇਂਦਰ ਸਰਕਾਰ ਨੂੰ ਲਿਖਿਆ ਜਾਵੇ, ਹਲਦੀ ਰੋਗ ਅਤੇ ਮਧਰਾ/ਬੌਨਾ ਰੋਗ ਕਾਰਨ ਝੋਨੇ ਦੇ ਘਟੇ ਹੋਏ ਝਾੜ ਦੀ ਪੂਰਤੀ ਲਈ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ, ਬੋਨਸ ਦੀ ਮੰਗ ਸਿਰਫ਼ ਅਸੀਂ ਉਨ੍ਹਾਂ ਕਿਸਾਨਾਂ ਲਈ ਕਰਦੇ ਹਾਂ ਜਿਨ੍ਹਾਂ ਦਾ ਝਾੜ ਅÏਸਤ ਨਾਲੋਂ ਘੱਟ ਨਿਕਲਿਆ ਹੈ | ਪਰ ਦੁਖਾਂਤ ਤਾਂ ਇਹ ਹੈ ਕਿ ਇਨ੍ਹਾਂ ਖ਼ਤਰਨਾਕ ਬਿਮਾਰੀਆਂ ਨਾਲ ਕਈ ਕਿਸਾਨਾਂ ਨੂੰ ਇਸ ਵਾਰੀ ਝੋਨੇ ਦੀ ਫ਼ਸਲ ਆਪਣੇ ਖੇਤਾਂ ਵਿਚੋਂ ਇਕ ਦਾਣਾ ਵੀ ਨਹੀਂ ਮਿਲਿਆ | ਉਨ੍ਹਾਂ ਕਿਸਾਨਾਂ ਨੂੰ 40 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ | ਜਿੱਥੇ ਇਸ ਰੋਗ ਕਾਰਨ ਫ਼ਸਲ ਵਾਹੁਣੀ ਪਈ ਹੈ, ਉੱਥੇ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ, ਨੈਸ਼ਨਲ ਗ੍ਰੀਨ ਟਿ੍ਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਦੇ ਨਿਪਟਾਰੇ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਮਸ਼ੀਨਰੀ ਅਤੇ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਣੀ ਹੈ, ਇਸ ਲਈ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਜਾਂ 7000 ਰੁਪਏ ਪ੍ਰਤੀ ਏਕੜ ਨਗਦ ਸਹਾਇਤਾ ਦਿੱਤੀ ਜਾਵੇ | ਇਸ ਦੀ ਅਣਹੋਂਦ ਕਾਰਨ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖ਼ਿਲਾਫ਼ ਕੀਤੀ ਜਾਣ ਵਾਲੀ ਹਰ ਕਿਸਮ ਦੀ ਕਾਰਵਾਈ ਬੰਦ ਕੀਤੀ ਜਾਵੇ, ਡੀ.ਏ.ਪੀ ਦੀ ਸਪਲਾਈ ਯਕੀਨੀ ਬਣਾਈ ਜਾਵੇ, ਡੀ.ਏ.ਪੀ ਅਤੇ ਯੂਰੀਆ ਖਾਦ ਦੇ ਨਾਲ ਬੇਲੋੜੀਆਂ ਖਾਦਾਂ ਅਤੇ ਦਵਾਈਆਂ ਜ਼ਬਰਦਸਤੀ ਕਿਸਾਨਾਂ ਦੇ ਸਿਰ ਮੜ੍ਹਨੀਆਂ ਬੰਦ ਕੀਤੀਆਂ ਜਾਣ, ਝੋਨੇ ਵਿਚ ਨਮੀ ਦੀ ਮਾਤਰਾ 17 ਦੀ ਥਾਂ 22 ਕੀਤੀ ਜਾਵੇ, ਨਮੀ ਅਤੇ ਬਦਰੰਗ ਦਾਣੇ ਦੇ ਬਹਾਨੇ ਮੰਡੀਆਂ ਵਿਚ ਕਿਸਾਨਾਂ ਦੀ ਲੁੱਟ/ਝੋਨੇ ਤੇ ਕਾਟ ਲੱਗਣੀ ਬੰਦ ਕੀਤੀ ਜਾਵੇ, ਕਿਸਾਨਾਂ ਵਲੋਂ ਮਿੱਲਾਂ ਨੂੰ ਵੇਚੇ ਗਏ ਗੰਨੇ ਦਾ ਸਹਿਕਾਰੀ ਮਿਲਾਂ ਵੱਲ 109 ਕਰੋੜ ਰੁਪਏ 'ਚੋਂ ਬਾਕੀ ਰਹਿੰਦੀ ਬਕਾਇਆ ਰਾਸ਼ੀ ਬਿਨਾਂ ਕਿਸੇ ਦੇਰੀ ਤੋਂ ਕਿਸਾਨਾਂ ਨੂੰ ਜਾਰੀ ਕੀਤੀ ਜਾਵੇ, ਪ੍ਰਾਈਵੇਟ ਮਿੱਲਾਂ ਤੋਂ ਰਹਿੰਦਾ ਕਰੋੜਾਂ ਦਾ ਬਕਾਇਆ ਵੀ ਸਰਕਾਰ ਪਹਿਲ ਕਦਮੀ ਕਰ ਕੇ ਦਿਵਾਇਆ ਜਾਵੇ, ਗੰਨੇ ਦਾ ਭਾਅ ਵਧਾ ਕੇ 470 ਪ੍ਰਤੀ ਕੁਇੰਟਲ ਕੀਤਾ ਜਾਵੇ, ਰੇਲ ਰੋਕੋ ਅੰਦੋਲਨਾਂ ਦੌਰਾਨ ਕਿਸਾਨਾਂ 'ਤੇ ਬਣੇ ਸਾਰੇ ਕੇਸ ਰੱਦ ਕੀਤੇ ਜਾਣ | ਇਸ ਮੌਕੇ ਪਰਵਿੰਦਰ ਸਿੰਘ, ਮਹਿੰਦਰ ਸਿੰਘ, ਗੁਰਜੰਟ ਸਿੰਘ, ਗੁਰਮੇਲ ਸ਼ਰਮਾ, ਬਾਬੂ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ, ਦਰਸ਼ਨ ਸਿੰਘ ਮਹਿਤਾ, ਗੁਰਨਾਮ ਸਿੰਘ ਠੀਕਰੀਵਾਲਾ, ਜਸਵੀਰ ਸਿੰਘ ਸੁਖਪੁਰਾ, ਮਾਸਟਰ ਅਮਰਜੀਤ ਸਿੰਘ, ਜੱਗਾ ਸਿੰਘ ਬਦਰਾ, ਕੁਲਦੀਪ ਸਿੰਘ, ਮੱਘਰ ਸਿੰਘ, ਅÏਰਤ ਆਗੂ ਕਮਲਜੀਤ ਸਿੰਘ ਬਰਨਾਲਾ, ਲਖਵੀਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟੱਲੇਵਾਲ ਸੈਕੰਡਰੀ ਸਕੂਲ ਦੀਆਂ 25 ਹੋਣਹਾਰ ਵਿਦਿਆਰਥਣਾਂ ਨੂੰ ਸਾਈਕਲ ਵੰਡੇ <br/> ਅਗਲੀ ਖ਼ਬਰ ਰਾਈਸ ਮਿੱਲਰਜ਼ ਐਸੋਸੀਏਸ਼ਨ ਦਾ ਵਫ਼ਦ ਐੱਫ.ਸੀ.ਆਈ. ਪੰਜਾਬ ਦੇ ਚੇਅਰਮੈਨ ਤੇ ਐੱਮ.ਪੀ. ਸ਼ੇਰ ਸਿੰਘ ਘੁਬਾਇਆ ਨੂੰ ਮਿਲਿਆ...
Ad Position 24