10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸੰਘੇੜਾ ਕਾਲਜ ਵਿਖੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦਾ ਰਿਜਨਲ ਸੈਂਟਰ ਦਾ ਕੀਤਾ ਉਦਘਾਟਨ <br/>

Ad Position 21
No active advertisement
ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਰਤਨ ਸਿੰਘ ਨੂੰ ਸਨਮਾਨਿਤ ਕਰਨ ਮੌਕੇ ਪ੍ਰਧਾਨ ਭੋਲਾ ਸਿੰਘ ਵਿਰਕਮ ਅਤੇ ਹੋਰ ਪ੍ਰਬੰਧਕ | ਤਸਵੀਰ : ਰਿੰਪੀ ਸਟੂਡੀਓ <br/> 05-11-2025
ਬਰਨਾਲਾ, 4 ਨਵੰਬਰ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦਾ ਰਿਜਨਲ ਸੈਂਟਰ ਸਥਾਪਿਤ ਕੀਤਾ ਗਿਆ | ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਰਤਨ ਸਿੰਘ, ਡਾ: ਬਲਜੀਤ ਸਿੰਘ ਖਹਿਰਾ, ਡਾ: ਕੁਲਦੀਪ ਵਾਲੀਆ, ਡਾ: ਸੁਖਪਾਲ ਕੌਰ, ਸੰਸਥਾ ਪ੍ਰਧਾਨ ਸ: ਭੋਲਾ ਸਿੰਘ ਵਿਰਕ ਤੇ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ਡਾ: ਰਤਨ ਸਿੰਘ ਨੇ ਕਿਹਾ ਕਿ ਕਾਲਜ ਵਿਖੇ ਅੱਧਵਾਟੇ ਪੜ੍ਹਾਈ ਛੱਡ ਚੱੁਕੇ ਵਿਦਿਆਰਥੀ ਉਚੇਰੀ ਸਿੱਖਿਆ ਹਾਸਲ ਕਰਨ ਦੇ ਸੁਪਨੇ ਪੂਰੇ ਕਰ ਸਕਣੇ | ਯੂਨੀਵਰਸਿਟੀ ਵਿਚ ਵਿਦਿਆਰਥੀ ਰਿਵਾਇਤੀ ਪੜ੍ਹਾਈ ਦੇ ਨਾਲ-ਨਾਲ ਕਿੱਤਾਮੁਖੀ ਵੱਖ-ਵੱਖ ਕੋਰਸ ਕਰ ਕੇ ਆਪਣੇ ਪੈਰਾਂ ਸਿਰ ਵੀ ਖੜ੍ਹੇ ਹੋ ਸਕਣਗੇ | ਉਨ੍ਹਾਂ ਨੇ ਕਾਲਜ ਵਿਖੇ ਚੱਲ ਰਹੇ ਯੂਨੀਵਰਸਿਟੀ ਦੇ ਲਰਨਿੰਗ ਸੈਂਟਰ ਵਿਖੇ ਵਿਦਿਆਰਥੀ ਦੀ ਵਧ ਰਹੀ ਗਿਣਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਹੁਤ ਜਲਦੀ ਇਹ ਯੂਨੀਵਰਸਿਟੀ ਦਾ ਇਹ ਕੇਂਦਰ ਯੂਨੀਵਰਸਿਟੀ ਦਾ ਰੂਪ ਧਾਰਨ ਕਰ ਜਾਵੇਗਾ | ਸੰਸਥਾ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਨੇ ਕਿਹਾ ਕਿ ਇਹ ਮਾਲਵੇ ਇਲਾਕੇ ਖ਼ਾਸ ਕਰ ਬਰਨਾਲਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦਾ ਪਹਿਲਾ ਰੀਜਨਲ ਸੈਂਟਰ ਸੰਘੇੜਾ ਕਾਲਜ ਵਿਖੇ ਸਥਾਪਿਤ ਹੋਇਆ ਜਿੱਥੇ ਇਸ ਦਾ ਲਾਭ ਸੰਘੇੜਾ ਅਤੇ ਆਸਪਾਸ ਦੇ ਇਲਾਕੇ ਨੂੰ ਹੋਵੇਗਾ | ਸਮਾਗਮ ਦੌਰਾਨ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਡਾ: ਰਤਨ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਹਾਣੀਕਾਰ ਭੋਲਾ ਸਿੰਘ ਸੰਘੇੜਾ ਵਲੋਂ ਡਾ: ਰਤਨ ਸਿੰਘ ਨੂੰ ਬਰਨਾਲਾ ਸਾਹਿਤਕ ਲਹਿਰ ਕਿਤਾਬ ਭੇਟ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਡਾ: ਰਮਾ ਸ਼ਰਮਾ, ਕਹਾਣੀਕਾਰ ਭੋਲਾ ਸਿੰਘ ਸੰਘੇੜਾ, ਪਿ੍ੰਸੀਪਲ ਡਾ: ਰਵਿੰਦਰ ਜਵੰਧਾ, ਵਾਈਸ ਪਿ੍ੰਸੀਪਲ ਮੈਡਮ ਮਨਦੀਪ ਕੌਰ, ਪ੍ਰੋ: ਜਸਪਾਲ ਕੌਰ, ਪ੍ਰੋ: ਸੁਖਵਿੰਦਰ ਕੌਰ, ਸੁਖਮਿੰਦਰ ਸਿੰਘ ਧਾਲੀਵਾਲ, ਪ੍ਰਬੰਧਕ ਕਮੇਟੀ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਨਗਰ ਕੌਂਸਲ ਪ੍ਰਧਾਨ ਮਿਠਨ ਲਾਲ ਬਾਂਸਲ ਦਾ ਦਿਹਾਂਤ <br/> ਅਗਲੀ ਖ਼ਬਰ ਸਿੱਖਿਆ ਰਤਨ, ਰਾਸ਼ਟਰੀ ਅਤੇ ਰਾਜ ਪੱਧਰੀ ਇਨਾਮ ਜੇਤੂ ਡਾ. ਜਸਵਿੰਦਰ ਸਿੰਘ ਨੇ ਵਿਗਿਆਨ ਵਿਸ਼ੇ ਸੰਬੰਧੀ ਵਿਦਿਆਰਥੀਆਂ ਨੂੰ...
Ad Position 24