10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ <br/>

Ad Position 21
No active advertisement
ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਜਤਿੰਦਰ ਜੋਸ਼ੀ ਦਾ ਸਨਮਾਨ ਕੀਤੇ ਜਾਣ ਦਾ ਦਿ੍ਸ਼ | ਤਸਵੀਰ : ਸੋਨੀ ਚੀਮਾ <br/> 05-11-2025
ਟੱਲੇਵਾਲ, 4 ਨਵੰਬਰ (ਸੋਨੀ ਚੀਮਾ)-ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਪੁਲਿਸ ਦੇ ਕੰਮਕਾਜ ਨਾਲ ਜਾਣੂ ਕਰਵਾਉਣ ਅਤੇ ਉਨ੍ਹਾਂ ਵਿਚ ਅਨੁਸ਼ਾਸਨ, ਜ਼ਿੰਮੇਵਾਰੀ ਤੇ ਸਮਾਜ ਪ੍ਰਤੀ ਸੇਵਾ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸਟੂਡੈਂਟ ਪੁਲਿਸ ਕੈਡੇਟ ਸਕੀਮ ਤਹਿਤ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਬਰਨਾਲਾ ਵਲੋਂ ਕਈ ਸਰਾਹਣਯੋਗ ਗਤੀਵਿਧੀਆਂ ਕੀਤੀਆਂ ਗਈਆਂ | ਇਸ ਪ੍ਰੋਗਰਾਮ ਦੇ ਸਫਲ ਸੰਚਾਲਨ ਲਈ ਕੰਪਿਊਟਰ ਫੈਕਲਟੀ ਜਤਿੰਦਰ ਜੋਸ਼ੀ ਨੂੰ ਕਮਿਊਨਿਟੀ ਅਫੇਅਰਜ਼ ਡਿਵੀਜ਼ਨ, ਪੰਜਾਬ ਪੁਲਿਸ ਅਤੇ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ, ਪੰਜਾਬ ਵਲੋਂ ਸਰਟੀਫਿਕੇਟ ਆਫ਼ ਐਪਰੀਸੀਏਸ਼ਨ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਪ੍ਰਮਾਣ-ਪੱਤਰ ਸ੍ਰੀ ਗੁਰਪ੍ਰੀਤ ਦੇਓ ਆਈ.ਪੀ.ਐੱਸ. (ਸਪੈਸ਼ਲ ਡੀ.ਜੀ.ਪੀ., ਕਮਿਊਨਿਟੀ ਅਫੇਅਰਜ਼ ਡਵੀਜ਼ਨ, ਪੰਜਾਬ) ਅਤੇ ਡਾ: ਸ਼ਰੁਤੀ ਸ਼ੁਕਲਾ ਅਸਿਸਟੈਂਟ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਵਲੋਂ ਫਿਲੌਰ ਵਿਖੇ ਹੋਏ ਰਾਜ ਪੱਧਰੀ ਸਮਾਗਮ ਵਿਚ 30 ਅਕਤੂਬਰ 2025 ਨੂੰ ਪ੍ਰਦਾਨ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਅਤੇ ਸਟਾਫ਼ ਵਲੋਂ ਸ੍ਰੀ ਜਤਿੰਦਰ ਜੋਸ਼ੀ ਨੂੰ ਇਸ ਉਪਲਬਧੀ ਲਈ ਮੁਬਾਰਕਬਾਦ ਦਿੱਤੀ ਗਈ ਤੇ ਉਨ੍ਹਾਂ ਦੇ ਵਿਦਿਆਰਥੀਆਂ ਵਿਚ ਅਨੁਸ਼ਾਸਨ ਅਤੇ ਸਮਾਜਕ ਜਾਗਰੂਕਤਾ ਵਧਾਉਣ ਵਾਲੇ ਯਤਨਾਂ ਦੀ ਖ਼ੂਬ ਪ੍ਰਸ਼ੰਸਾ ਕੀਤੀ ਗਈ | ਅੱਜ ਸਕੂਲ ਕੈਂਪਸ ਵਿਚ ਵੀ ਸਟਾਫ਼ ਤੇ ਬੱਚਿਆ ਦੀ ਹਾਜ਼ਰੀ ਵਿਚ ਜਤਿੰਦਰ ਜੋਸ਼ੀ ਨੂੰ ਪਿ੍ੰਸੀਪਲ ਅਨਿਲ ਕੁਮਾਰ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਵੀਰ ਸਿੰਘ, ਜਸਮੇਲ ਸਿੰਘ, ਰਮਨਦੀਪ ਕੌਰ, ਪਾਇਲ ਗਰਗ, ਪੂਨਮ ਸ਼ਰਮਾ, ਯੁਵਰਾਜ, ਗੁਰਮੀਤ ਕੌਰ, ਰਿਸ਼ੂ ਲਲਿਤਾ, ਮਨਪ੍ਰੀਤ ਕੌਰ, ਪਰਮਜੀਤ ਕੌਰ, ਰਮਨਦੀਪ ਕੌਰ, ਕੁਲਦੀਪ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਜ਼ਬੂਤ ਤੇ ਸਿਧਾਂਤਕ ਕਮਿਊਨਿਸਟ ਲਹਿਰ ਹੀ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲੋਕ ਲਾਮਬੰਦੀ ਲਈ ਸਹਾਈ ਸਿੱਧ ਹੋ ਸਕਦੀ ਹੈ-ਕਾ... ਅਗਲੀ ਖ਼ਬਰ ਸਾਬਕਾ ਨਗਰ ਕੌਂਸਲ ਪ੍ਰਧਾਨ ਮਿਠਨ ਲਾਲ ਬਾਂਸਲ ਦਾ ਦਿਹਾਂਤ <br/>
Ad Position 24