ਬਰਨਾਲਾ, 21 ਨਵੰਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ 4 ਦਸੰਬਰ ਤੱਕ ਪੁਰਸ਼ ਨਸ਼ਬੰਦੀ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਬਲਜੀਤ ਸਿੰਘ ਨੇ ਦੱਸਿਆ ਕਿ ਇਸ ਪੰਦ੍ਹਰਵਾੜੇ ਦਾ ਵਿਸ਼ਾ 'ਸਿਹਤਮੰਦ ਅਤੇ ਖ਼ੁਸ਼ਹਾਲ ਪਰਿਵਾਰ, ਮਰਦਾਂ ਦੀ ਭਾਗੀਦਾਰੀ ਨਾਲ ਹੀ ਹੋਵੇਗਾ ਇਹ ਸੁਪਨਾ ਸਾਕਾਰ' ਤਹਿਤ ਮਰਦਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ | ਮਰਦ ਨਸਬੰਦੀ 'ਚ ਕੋਈ ਚੀਰਾ ਜਾਂ ਟਾਂਕਾ ਨਹੀਂ ਲਗਾਇਆ ਜਾਂਦਾ, ਇਕ ਘੰਟੇ ਬਾਅਦ ਉਹ ਘਰ ਜਾ ਸਕਦਾ ਹੈ ਅਤੇ 72 ਘੰਟੇ ਬਾਅਦ ਉਹ ਆਮ ਵਾਂਗ ਛੋਟੇ ਕੰਮ ਕਰ ਸਕਦਾ ਹੈ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ 27 ਨਵੰਬਰ ਤੱਕ ਸਿਹਤ ਵਿਭਾਗ ਬਰਨਾਲਾ ਵਲੋਂ ਪੁਰਸ਼ ਨਸ਼ਬੰਦੀ ਕਰਾਉਣ ਲਈ ਜਾਗਰੂਕ ਕੀਤਾ ਜਾਵੇਗਾ ਅਤੇ 28 ਨਵੰਬਰ ਤੋਂ 4 ਦਸੰਬਰ ਤੱਕ ਅਪ੍ਰੇਸ਼ਨ ਕੀਤੇ ਜਾਣਗੇ | ਪੁਰਸ਼ ਨਸ਼ਬੰਦੀ ਕਰਾਉਣ ਨਾਲ ਕਿਸੇ ਵੀ ਕਿਸਮ ਦੀ ਕਮਜ਼ੋਰੀ ਨਹੀਂ ਹੁੰਦੀ | ਇਹ ਅÏਰਤਾਂ ਦੀ ਨਲਬੰਦੀ ਨਾਲੋਂ ਵੀ ਬਹੁਤ ਸੌਖਾ ਤਰੀਕਾ ਹੈ ਅਤੇ ਨਸ਼ਬੰਦ ਕਰਵਾਉਣ ਵਾਲੇ ਨੂੰ 1100 ਰੁਪਏ ਅਤੇ ਪ੍ਰੇਰਿਤ ਕਰਨ ਵਾਲੇ ਨੂੰ 200 ਰੁਪਏ ਦਿੱਤੇ ਜਾਣਗੇ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਬਾਗੀ ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਆਦਿ ਹਾਜ਼ਰ ਸਨ |