22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ <br/>

Ad Position 21
No active advertisement
ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੱੁਖ ਮਹਿਮਾਨ ਤੇ ਪ੍ਰਬੰਧਕ | ਤਸਵੀਰ : ਗੁਰਜੀਤ ਸਿੰਘ ਖੱੁਡੀ <br/> 22-11-2025
ਹੰਡਿਆਇਆ, 21 ਨਵੰਬਰ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਮੀਟ ਦੌਰਾਨ ਵਿਦਿਆਰਥੀਆਂ ਵਲੋਂ ਮਾਰਚ ਪਾਸ ਕੱਢਿਆ ਗਿਆ | ਇਸ ਮੌਕੇ ਮੱੁਖ ਮਹਿਮਾਨ ਵਜੋਂ ਸਿਮਰਦੀਪ ਸਿੰਘ ਸਿੱਧੂ ਡੀ.ਐਮ ਸਪੋਰਟਸ ਬਰਨਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਅਥਲੈਟਿਕ ਮੀਟ ਵਿਚ 100 ਮੀਟਰ, 400 ਮੀਟਰ ਅਤੇ ਹੋਰ ਖੇਡ ਮੁਕਾਬਲਿਆਂ ਵਿਚ ਨਰਸਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਉਪਰੰਤ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ | ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੱੁਖ ਮਹਿਮਾਨ ਸਿਮਰਦੀਪ ਸਿੰਘ ਸਿੱਧੂ, ਫਾਊਾਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐਮ.ਡੀ. ਚਮਕੌਰ ਸਿੰਘ ਬਾਜਵਾ, ਪਿ੍ੰਸੀਪਲ ਰੁਪਿੰਦਰ ਕੌਰ ਬਾਜਵਾ ਨੇ ਸਨਮਾਨਿਤ ਕੀਤਾ | ਪ੍ਰਬੰਧਕਾਂ ਵਲੋਂ ਮੱੁਖ ਮਹਿਮਾਨ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟਰਾਈਡੈਂਟ ਗਰੁੱਪ ਵਲੋਂ 'ਮੁਫ਼ਤ ਮੈਗਾ ਮੈਡੀਕਲ ਕੈਂਪ' ਦਾ ਚੌਥਾ ਪੜਾਅ ਸਫਲਤਾ ਪੂਰਵਕ ਹੋਇਆ ਮੁਕੰਮਲ <br/> ਅਗਲੀ ਖ਼ਬਰ 'ਗੀਤਾ ਦਾ ਜੀਵਨ ਸੰਦੇਸ਼' ਵਿਸ਼ਾਲ ਭਗਤੀ ਸਤਿਸੰਗ ਦਾ 27 ਤੋਂ <br/>
Ad Position 24