ਬਰਨਾਲਾ, 22 ਨਵੰਬਰ (ਅਸ਼ੋਕ ਭਾਰਤੀ)-ਜੀ.ਜੀ.ਐੱਸ. ਵਰਲਡ ਬਰਨਾਲਾ ਵਿਖੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਮੁੱਖ ਅਧਿਆਪਕਾ ਅਨੁਰਾਧਾ ਸ਼ਰਮਾ ਦੀ ਅਗਵਾਈ ਵਿਚ ਕਰਵਾਈਆਂ ਗਈਆਂ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਦੌਰਾਨ ਬੱਚਿਆਂ ਵਲੋਂ ਹੈਲੋਵਿਨ ਥੀਮ ਵਾਲੀਆਂ ਕਲਾ ਅਤੇ ਕਰਾਫ਼ਟ ਐਕਟੀਵਿਟੀਜ਼ ਵਿਚ ਭਾਗ ਲਿਆ | ਸੰਸਥਾ ਦੇ ਚੇਅਰਮੈਨ ਸ: ਸੁਦਾਗਰ ਚਹਿਲ ਨੇ ਕਿਹਾ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |