31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮੁੱਖ ਮੰਤਰੀ ਵਲੋਂ 71 ਕਰੋੜ ਦੀਆਂ ਗਰਾਂਟਾਂ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 23-11-2025
ਛਾਜਲੀ, 22 ਨਵੰਬਰ (ਅਜਾਇਬ ਸਿੰਘ ਨੀਲੋਵਾਲ) - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਉਪਰਾਲਿਆਂ ਤਹਿਤ ਸੂਬੇ ਦੇ 142 ਪਵਿੱਤਰ ਪਿੰਡਾਂ ਅਤੇ ਸ਼ਹਿਰਾਂ ਲਈ 71 ਕਰੋੜ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ | ਹਰ ਪਿੰਡ/ਸ਼ਹਿਰ ਨੂੰ 50 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ | ਇਸ ਕੜੀ ਵਿਚ ਦਿੜ੍ਹਬਾ ਹਲਕੇ ਦਾ ਗੁਰੂ ਚਰਨ ਛੋਹ ਪ੍ਰਾਪਤ ਪਿੰਡ ਛਾਜਲੀ ਵੀ ਸ਼ਾਮਲ ਹੈ, ਜਿੱਥੇ ਗ੍ਰਾਮ ਪੰਚਾਇਤ ਨੂੰ 50 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ | ਸਰਪੰਚ ਗੁਰਬਿਆਸ ਸਿੰਘ ਛਾਜਲੀ ਨੇ ਪਿੰਡ ਵਾਸੀਆਂ ਸਥਾਨਕ ਵਿਧਾਇਕ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਖ਼ਾਸ ਧੰਨਵਾਦ ਕੀਤਾ | ਇਸ ਮੌਕੇ ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਸਾਬਕਾ ਸਰਪੰਚ ਇੰਦਰਜੀਤ ਸਿੰਘ ਬਾਵਾ ਅਤੇ ਜੱਗਾ ਸਿੰਘ ਵੀ ਹਾਜ਼ਰ ਸਨ, ਜਿਨ੍ਹਾਂ ਨੇ ਇਸ ਗਰਾਂਟ ਨੂੰ ਪਿੰਡ ਦੇ ਭਵਿੱਖੀ ਵਿਕਾਸ ਲਈ ਮਹੱਤਵਪੂਰਨ ਕਦਮ ਦੱਸਿਆ |

Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀਆਂ ਨੇ ਸ਼ਹਿਰ ਵਾਸੀਆਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ ਦਾ ਦਿੱਤਾ ਸੱਦਾ <br/> ਅਗਲੀ ਖ਼ਬਰ ਐੱਸ.ਬੀ.ਐੱਸ. ਸਕੂਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>
Ad Position 24