ਬਰਨਾਲਾ, 22 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਤਰ-ਹਾਊਸ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੀ ਪਰਖ ਪ੍ਰੋ: ਤੇਜਾ ਸਿੰਘ ਤਿਲਕ ਅਤੇ ਸ: ਰਣਜੀਤ ਸਿੰਘ ਗਿੱਲ ਨੇ ਕੀਤੀ | ਇਨ੍ਹਾਂ ਮੁਕਾਬਲਿਆਂ ਵਿਚ ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਦੀ ਟੀਮ ਨੇ ਪਹਿਲਾ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਦੂਜਾ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ | ਜੇਤੂ ਟੀਮਾਂ ਨੂੰ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਮਹਿਮਾਨਾਂ ਨੂੰ ਵੀ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸ: ਰਣਪ੍ਰੀਤ ਸਿੰਘ ਰਾਏ, ਵਾਇਸ ਪਿ੍ੰਸੀਪਲ ਮੈਡਮ ਸੁਮਨ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |