31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਅਕਾਲ ਅਕੈਡਮੀ ਮਹਿਲ ਕਲਾਂ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਕਾਲ ਅਕੈਡਮੀ ਮਹਿਲ ਕਲਾਂ ਵਿਖੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਸਮੇਂ ਪ੍ਰਬੰਧਕ | ਅਜੀਤ ਤਸਵੀਰ <br/> 23-11-2025
ਮਹਿਲ ਕਲਾਂ, 21 ਨਵੰਬਰ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਅਕਾਲ ਅਕੈਡਮੀ ਮਹਿਲ ਕਲਾਂ ਵਿਖੇ ਪਿ੍ੰਸੀਪਲ ਬਲਵਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਮਿਲ ਕੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਪ੍ਰਬੰਧਕਾਂ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾ ਵਲੋਂ ਨਵੀਂ ਪਨੀਰੀ ਨੂੰ ਗੁਰਮਤਿ ਨਾਲ ਜੋੜਨ ਲਈ ਨਿਭਾਈ ਜਾ ਰਹੀ ਵਿਸ਼ੇਸ਼ ਭੂਮਿਕਾ ਸ਼ਲਾਘਾਯੋਗ ਹੈ | ਉਨ੍ਹਾਂ ਨੌਜਵਾਨ ਵਰਗ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਅਲਾਮਤਾਂ ਨੂੰ ਖ਼ਤਮ ਕਰਨ ਲਈ ਮੋਹਰੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ | ਇਸ ਮੌਕੇ ਗ੍ਰਾਮ ਪੰਚਾਇਤਾਂ, ਗੁਰਦੁਆਰਾ ਸਾਹਿਬ ਕਮੇਟੀਆਂ, ਪਤਵੰਤੇ ਸੱਜਣਾਂ ਤੋਂ ਇਲਾਵਾ ਬੱਚਿਆਂ ਦੇ ਮਾਪਿਆਂ ਨੇ ਸ਼ਿਰਕਤ ਕਰ ਕੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ | ਇਸ ਉਪਰੰਤ ਬੱਚਿਆਂ ਦੁਆਰਾ ਧਾਰਮਿਕ ਕੋਰੀਓਗਰਾਫੀ, ਨਾਟਕਾਂ ਨਾਲ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ ਗਿਆ | ਪਿ੍ੰਸੀਪਲ ਬਲਵਿੰਦਰ ਕੌਰ ਨੇ ਕਿਹਾ ਕਿ ਸੰਤ ਬਾਬਾ ਅਤਰ ਸਿੰਘ, ਸੰਤ ਬਾਬਾ ਤੇਜਾ ਸਿੰਘ ਅਤੇ ਸੰਤ ਬਾਬਾ ਇਕਬਾਲ ਸਿੰਘ ਜੀ ਬੜੂ ਸਾਹਿਬ ਵਲੋਂ ਚਲਾਈਆਂ ਜਾ ਰਹੀਆਂ ਅਕਾਲ ਅਕੈਡਮੀਜ਼, ਕਾਲਜ ਅਤੇ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਮਿਆਰੀ ਵਿੱਦਿਆ ਦੇਣ ਨਾਲ ਗੁਰਬਾਣੀ ਦਾ ਗਿਆਨ ਵੀ ਵੰਡਿਆ ਜਾ ਰਿਹਾ ਹੈ | ਪਿ੍ੰਸੀਪਲ ਬਲਵਿੰਦਰ ਕੌਰ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਵੱਡੀ ਗਿਣਤੀ 'ਚ ਪਹੁੰਚਣ 'ਤੇ ਆਗੂਆਂ, ਸੇਵਾ ਨਿਵਾਉਣ ਵਾਲੇ ਅਧਿਆਪਕਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਸ: ਗੁਰਚਰਨ ਸਿੰਘ ਮਹਿਲ ਖ਼ੁਰਦ, ਜਥੇ: ਗੁਰਦੀਪ ਸਿੰਘ ਟਿਵਾਣਾ, ਪ੍ਰਧਾਨ ਹਰਬਖਸ਼ੀਸ਼ ਸਿੰਘ ਚੱਕ ਭਾਈਕਾ, ਬਰਜਿੰਦਰ ਸਿੰਘ ਬਿੱਟੂ, ਭਾਈ ਸਤਨਾਮ ਸਿੰਘ, ਅਤਿੰਦਰਪਾਲ ਸਿੰਘ ਮਹਿਲ ਕਲਾਂ ਤੋਂ ਇਲਾਵਾ ਸਮੂਹ ਸਟਾਫ਼, ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਡੋਰੀ ਵਿਖੇ ਸਟੇਟ ਪੱਧਰੀ ਖੇਡਾਂ ਲਈ ਚੁਣੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਛਿੰਨਮਸਤਿਕਾ ਧਾਮ ਵਿਖੇ ਕਰਵਾਇਆ 21ਵਾਂ ਵਿਸ਼ਾਲ ਭਗਵਤੀ ਜਾਗਰਣ
Ad Position 24