ਰੂੜੇਕੇ ਕਲਾਂ, 23 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਸ਼ਹੀਦ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਵਿਖੇ ਮਨਾਈ ਗਈ | ਤਿੰਨ ਰੋਜ਼ਾ ਗੁਰਮਤਿ ਸਮਾਗਮਾਂ ਦੌਰਾਨ ਭਾਈ ਹਰਜਿੰਦਰ ਸਿੰਘ ਭੀਖੀ ਵਾਲਿਆਂ ਨੇ ਗੁਰਮਤਿ ਵਿਚਾਰਾਂ ਰਾਹੀਂ ਇਲਾਕੇ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਸ਼ਹੀਦ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਸਬੰਧੀ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਸਿੱਖ ਸੰਗਤਾਂ ਨੂੰ ਦੇਹਧਾਰੀਆਂ ਪਖੰਡੀਆਂ, ਅਖੌਤੀ ਬਾਬਿਆਂ ਦਾ ਖਹਿੜਾ ਛੱਡ ਕੇ ਗੁਰਮਤਿ ਅਨੁਸਾਰ ਆਪਣਾ ਜੀਵਨ ਬਤੀਤ ਕਰਦਿਆਂ ਅੰਮਿ੍ਤ ਛਕ ਕੇ ਸਿੰਘ ਸਜਣ ਦੀ ਅਪੀਲ ਕੀਤੀ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਭਾਈ ਸ਼ਮਸ਼ੇਰ ਸਿੰਘ ਮੱਖਣ ਧੌਲਾ, ਸਾਬਕਾ ਪ੍ਰਧਾਨ ਸਵਰਨ ਸਿੰਘ ਧੌਲਾ, ਮੈਨੇਜਰ ਗੁਲਜ਼ਾਰ ਸਿੰਘ, ਕੌਰ ਸਿੰਘ ਮਹਿਤਾ, ਰਾਜ ਸਿੰਘ ਮੈਂਬਰ ਧੌਲਾ, ਠਾਕੁਰ ਸਿੰਘ, ਪ੍ਰਧਾਨ ਕਰਮਜੀਤ ਸਿੰਘ ਗਗਨ ਧੌਲਾ, ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਭੀਖੀ, ਮਾਸਟਰ ਮਿੱਠੂ ਸਿੰਘ ਕਾਹਨੇਕੇ ਅੰਤਰਿੰਗ ਕਮੇਟੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰੰਥੀ ਮਿੱਠੂ ਸਿੰਘ ਭਗਤ ਨਿਹੰਗ ਅਤੇ ਇਲਾਕੇ ਦੀਆਂ ਦਰਜਨਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਧਿਆਪਕ ਦਲ ਪੰਜਾਬ ਦੇ ਆਗੂ ਮਾਸਟਰ ਬਲਦੇਵ ਸਿੰਘ ਧੌਲਾ, ਗੁਰਸੇਵਕ ਸਿੰਘ ਧੌਲਾ, ਡਾ: ਗੁਰਮੀਤ ਸਿੰਘ ਧੌਲਾ, ਡਾ: ਅਵਤਾਰ ਸਿੰਘ ਨਾਨਕਪੁਰ ਧੌਲਾ, ਜਥੇਦਾਰ ਗੁਰਮੀਤ ਸਿੰਘ ਧੌਲਾ, ਰਣਜੀਤ ਸਿੰਘ ਕੁਲਾਰ ਧੌਲਾ, ਪ੍ਰਧਾਨ ਮੰਗਲ ਸਿੰਘ ਧੌਲਾ, ਠੇਕੇਦਾਰ ਅੰਮਿ੍ਤਪਾਲ ਸਿੰਘ ਧੌਲਾ, ਪ੍ਰਧਾਨ ਲਖਵਿੰਦਰ ਸਿੰਘ ਕਾਹਨੇਕੇ, ਸਰਪੰਚ ਜਸਵਿੰਦਰ ਸਿੰਘ ਬਿਲਾਸਪੁਰ ਧੌਲਾ, ਠੇਕੇਦਾਰ ਜਗਸੀਰ ਸਿੰਘ ਤੋਂ ਇਲਾਵਾ ਇਲਾਕਾ ਭਰ ਵਿਚੋਂ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |