24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਤਰਕਸ਼ੀਲ ਸੁਸਾਇਟੀ ਵਲੋਂ ਸੱਤਵੀਂ ਸੂਬਾਈ ਚੇਤਨਾ ਪ੍ਰੀਿਖ਼ਆ ਵਿਚ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 24-11-2025
ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਗ਼ਦਰ ਲਹਿਰ ਦੀ ਮਹਾਨ ਨਾਇਕਾ ਬੀਬੀ ਗੁਲਾਬ ਕੌਰ ਨੂੰ ਸਮਰਪਿਤ ਸੱਤਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਸਥਾਨ ਹਾਸਲ ਕਰਨ ਵਾਲੇ 30 ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਇਕ ਵਿਸ਼ੇਸ਼ ਸਨਮਾਨ ਸਮਾਗਮ ਤਰਕਸ਼ੀਲ ਭਵਨ ਬਰਨਾਲਾ ਵਿਖੇ ਕਰਵਾਇਆ ਗਿਆ | ਇਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਵੱਡੀ ਗਿਣਤੀ ਵਿਚ ਤਰਕਸ਼ੀਲ ਇਕਾਈਆਂ ਦੇ ਕਾਰਕੁਨਾਂ, ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ | ਸਮਾਗਮ ਦੇ ਮੁੱਖ ਬੁਲਾਰੇ ਅਤੇ ਨਾਮਵਰ ਸਾਹਿੱਤਕਾਰ ਗੁਰਮੀਤ ਕੜਿਆਲਵੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਗਿਆਨਕ ਚੇਤਨਾ ਅੱਜ ਤੱਕ ਦੇ ਮਨੁੱਖੀ ਵਿਕਾਸ ਦਾ ਮੁੱਖ ਆਧਾਰ ਹੈ ਪਰ ਆਜ਼ਾਦੀ ਤੋਂ ਬਾਅਦ ਸੱਤਾਧਾਰੀ ਜਮਾਤਾਂ ਨੇ ਸਿੱਖਿਆ ਨੀਤੀ ਵਿਚ ਵਿਗਿਆਨਕ ਚੇਤਨਾ ਵਿਕਸਤ ਕਰਨ ਦੀ ਥਾਂ ਰੂੜ੍ਹੀਵਾਦੀ ਪਾਠਕ੍ਰਮ ਸ਼ਾਮਲ ਕਰ ਕੇ ਵਿਦਿਆਰਥੀਆਂ ਨੂੰ ਵਿਗਿਆਨਕ ਨਜ਼ਰੀਆ ਅਪਣਾਉਣ ਤੋਂ ਵਾਂਝਿਆਂ ਕੀਤਾ ਹੈ ਜਦਕਿ ਤਰਕਸ਼ੀਲ ਸੁਸਾਇਟੀ ਪੰਜਾਬ ਪਿਛਲੇ ਚਾਰ ਦਹਾਕਿਆਂ ਤੋਂ ਵਿਗਿਆਨਕ ਦਿ੍ਸ਼ਟੀਕੋਣ ਪ੍ਰਫੁੱਲਿਤ ਕਰਨ ਲਈ ਲਗਾਤਾਰ ਉਪਰਾਲੇ ਕਰਦੀ ਆ ਰਹੀ ਹੈ ਅਤੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਨੇ ਇਸ ਵਿਚ ਅਹਿਮ ਭੂਮਿਕਾ ਨਿਭਾਈ ਹੈ | ਸੂਬਾਈ ਪੱਧਰ 'ਤੇ ਛੇਵੀਂ ਤੋਂ 12ਵੀਂ ਜਮਾਤ ਵਿਚ ਅਹਿਮ ਸਥਾਨ ਹਾਸਲ ਕਰਨ ਵਾਲੇ ਮਿਡਲ ਅਤੇ ਸੈਕੰਡਰੀ ਗਰੁੱਪ ਦੇ 30 ਵਿਦਿਆਰਥੀਆਂ ਨੂੰ ਨਕਦ ਇਨਾਮ, ਤਰਕਸ਼ੀਲ ਕਿਤਾਬਾਂ, ਯਾਦਗਾਰੀ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਸੂਬਾ ਕਮੇਟੀ ਵਲੋਂ ਸਮਾਗਮ ਦੇ ਮੁੱਖ ਬੁਲਾਰੇ ਗੁਰਮੀਤ ਕੜਿਆਲਵੀ ਨੂੰ ਤਰਕਸ਼ੀਲ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਤਰਕਸ਼ੀਲ ਸੁਸਾਇਟੀ ਕੈਨੇਡਾ ਦੇ ਪ੍ਰਧਾਨ ਬਲਦੇਵ ਰਹਿਪਾ ਅਤੇ ਤਰਕਸ਼ੀਲ ਸੁਸਾਇਟੀ ਇੰਗਲੈਂਡ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਮੱਖਣ ਸਿੰਘ ਨੇ ਵੀ ਸੰਬੋਧਨ ਕੀਤਾ | ਸੂਬਾਈ ਜਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਨੇ ਪਿਛਲੇ ਸੱਤ ਸਾਲਾਂ ਤੋਂ ਕਰਵਾਈ ਜਾ ਰਹੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਉਣ ਦੇ ਮਕਸਦ ਬਾਰੇ ਦੱਸਿਆ ਅਤੇ ਇਸ ਵਿਚ ਸਹਿਯੋਗ ਕਰਨ ਵਾਲੇ ਸਕੂਲ ਮੁਖੀਆਂ, ਪ੍ਰਬੰਧਕਾਂ, ਅਧਿਆਪਕਾਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਜਦਕਿ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸੂਬਾਈ ਆਗੂ ਗੁਰਪ੍ਰੀਤ ਸ਼ਹਿਣਾ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਸੂਬਾ ਕਮੇਟੀ ਆਗੂ ਹੇਮ ਰਾਜ ਸਟੈਨੋ, ਰਾਜੇਸ਼ ਅਕਲੀਆ, ਰਾਜਪਾਲ ਸਿੰਘ, ਰਾਮ ਸਵਰਨ ਲੱਖੇਵਾਲੀ, ਜੋਗਿੰਦਰ ਕੁੱਲੇਵਾਲ, ਸੁਖਵਿੰਦਰ ਬਾਗਪੁਰ, ਸੁਮੀਤ ਅੰਮਿ੍ਤਸਰ, ਜਸਵੰਤ ਮੁਹਾਲੀ, ਜਸਵਿੰਦਰ ਫਗਵਾੜਾ, ਸੁਰਜੀਤ ਟਿੱਬਾ, ਜੁਝਾਰ ਲੌਂਗੋਵਾਲ, ਮੋਹਨ ਬਡਲਾ, ਕੁਲਜੀਤ ਡੰਗਰ ਖੇੜਾ ਅਤੇ ਜੋਨ ਆਗੂ ਪ੍ਰਵੀਨ ਜੰਡਵਾਲਾ, ਅਜੀਤ ਪਰਦੇਸੀ, ਸੰਦੀਪ ਧਾਰੀਵਾਲ ਭੋਜਾਂ, ਜਗਦੀਸ਼ ਰਾਏਪੁਰ ਡਿੱਬਾ, ਸੁਖਦੇਵ ਫਗਵਾੜਾ ਤੋਂ ਇਲਾਵਾ ਬੀਰਬਲ ਭਦੌੜ, ਪਰਮਜੀਤ ਸੰਘੇੜਾ, ਨਵਕਿਰਨ ਬਰੈਂਪਟਨ, ਹਰਜੀਤ ਬੇਦੀ, ਪਿ੍ੰਸੀਪਲ ਜਤਿੰਦਰ ਸਿੰਘ, ਪਿ੍ੰ: ਹਰਿੰਦਰ ਕੌਰ, ਰਾਜਵੰਤ ਬਾਗੜੀਆਂ, ਰਣਧੀਰ ਗਿਲਪਤੀ, ਮੁਖ਼ਤਿਆਰ ਗੋਪਾਲਪੁਰ, ਜਸਪਾਲ ਬਾਸਰਕੇ, ਪਿ੍ੰਸੀਪਲ ਮੇਲਾ ਰਾਮ, ਰਾਮ ਕੁਮਾਰ ਭਦੌੜ, ਗਿਆਨ ਸਿੰਘ, ਵਿਸ਼ਵ ਕਾਂਤ, ਪਾਲ ਬਾਗਪੁਰ, ਦਮਨਜੀਤ ਕੌਰ, ਕੁਲਵਿੰਦਰ ਨਗਾਰੀ, ਗਿਆਨ ਸੈਦਪੁਰੀ, ਗਗਨ ਰਾਮਪੁਰਾ, ਪਿ੍ੰ. ਮਨਜੀਤ ਸਿੰਘ, ਮਾਸਟਰ ਲੱਖਾ ਸਿੰਘ, ਰਮੇਸ਼ ਜੈਨ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ, ਵਿਦਿਆਰਥੀ ਅਤੇ ਮਾਪੇ ਵੀ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੁਰਮੇਲ ਸਿੰਘ ਸੰਧੂ ਗਹਿਲ ਨੂੰ ਸਦਮਾ, ਪਤਨੀ ਦਾ ਦਿਹਾਂਤ ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ ਵਲੋਂ ਤਨਖ਼ਾਹ ਰਿਕਵਰੀ ਖ਼ਿਲਾਫ਼ ਡੀ.ਸੀ. ਨੂੰ ਦਿੱਤਾ ਮੰਗ-ਪੱਤਰ
Ad Position 24