24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਪਿੰਡਾਂ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 24-11-2025
ਮਹਿਲ ਕਲਾਂ, 23 ਨਵੰਬਰ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਰਵਿਦਾਸ ਜੀ ਦੀ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਪੰਡੋਰੀ ਦੇ ਗੁਰਦੁਆਰਾ ਰਵਿਦਾਸ ਜੀ ਤੋਂ ਅਰਦਾਸ ਉਪਰੰਤ ਆਰੰਭ ਹੋਇਆ | ਇਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਕਾਲਾਮਾਲਾ ਸਾਹਿਬ ਪਿੰਡ ਛਾਪਾ, ਕੁਰੜ, ਮਨਾਲ, ਗੁੰਮਟੀ, ਠੁੱਲੀਵਾਲ, ਖਿਆਲੀ, ਮਹਿਲ ਖੁਰਦ ਆਦਿ ਦੋ ਦਰਜਨ ਦੇ ਕਰੀਬ ਪਿੰਡਾਂ ਵਿਖੇ ਪੜਾਅ ਵਾਰ ਪਹੁੰਚਣ ਉਪਰੰਤ ਪਿੰਡ ਪੰਡੋਰੀ ਵਿਖੇ ਪਹੁੰਚ ਕੇ ਸਮਾਪਤ ਹੋਇਆ | ਵੱਖ-ਵੱਖ ਥਾਵਾਂ ਉੱਪਰ ਸੰਗਤਾਂ ਵਲੋਂ ਪੂਰੇ ਉਤਸ਼ਾਹ ਨਾਲ ਪੰਜ ਪਿਆਰੇ ਸਾਹਿਬਾਨ, ਪ੍ਰਬੰਧਕਾਂ ਨੂੰ ਸਿਰੋਪਾਓ ਭੇਂਟ ਕਰ ਕੇ 'ਤੇ ਸਨਮਾਨਿਤ ਕੀਤਾ ਗਿਆ | ਧਾਰਮਿਕ ਸ਼ਖਸੀਅਤ ਬਾਬਾ ਰਾਜਵਰਿੰਦਰ ਸਿੰਘ ਟਿੱਬਾ, ਮਾਸਟਰ ਹਰਬੰਸ ਹਰਬੰਸ ਸਿੰਘ ਸ਼ੇਰਪੁਰ, ਕੁਲਵੰਤ ਸਿੰਘ ਟਿੱਬਾ ਨੇ ਪ੍ਰਬੰਧਕਾਂ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆ ਕਿਹਾ ਅਜਿਹੇ ਧਾਰਮਿਕ ਨਗਰ ਕੀਰਤਨ ਨਵੀਂ ਪਨੀਰੀ ਨੂੰ ਗੁਰਸਿੱਖੀ ਬਾਰੇ ਜਾਗਰੂਕ ਕਰਨ ਲਈ ਸਹਾਈ ਹੁੰਦੇ ਹਨ | ਇਸ ਮੌਕੇ ਮੁੱਖ ਪ੍ਰਬੰਧਕ ਗੁਰੂ ਰਵਿਦਾਸ ਮਿਸ਼ਨ ਪੰਜਾਬ ਦੇ ਮੁੱਖ ਸੇਵਾਦਾਰ ਬਾਬਾ ਸੁਖਪਾਲ ਸਿੰਘ ਖੇੜੀ ਕਲਾਂ, ਬਾਬਾ ਕਰਮਜੀਤ ਸਿੰਘ ਖ਼ਾਲਸਾ ਨੇ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਵੱਖ-ਵੱਖ ਆਗੂਆਂ, ਸਮੂਹ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਗੁਰਸਿੱਖੀ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਮੱਸਿਆ 'ਤੇ ਵੱਡਾ ਕਦਮ-ਟਰਾਈਡੈਂਟ ਵਲੋਂ ਕਿਸਾਨਾਂ ਦੇ ਨਾਲ ਮਿਲ ਕੇ 2000 ਏਕੜ ਤੋਂ ਵੱਧ ਖੇਤਰ ਵਿਚ ਰੋਕੀ ਗਈ ਪਰਾ... ਅਗਲੀ ਖ਼ਬਰ ਜਥੇਦਾਰ ਗੁਰਮੇਲ ਸਿੰਘ ਸੰਧੂ ਗਹਿਲ ਨੂੰ ਸਦਮਾ, ਪਤਨੀ ਦਾ ਦਿਹਾਂਤ
Ad Position 24