ਤਪਾ ਮੰਡੀ, 23 ਨਵੰਬਰ (ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਅੰਦਰ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਹਨ | ਇਸੇ ਤਰ੍ਹਾਂ ਵਿਕਾਸ ਕਾਰਜਾਂ ਦੇ ਚੱਲਦਿਆਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਸ਼ਹਿਰ ਅੰਦਰ ਵਾਰਡਾਂ 'ਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਜਿਸ ਦੇ ਚੱਲਦਿਆਂ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਅੱਜ ਵਿਧਾਨ ਸਭਾ ਹਲਕਾ ਭਦੌੜ ਵਿਚ 10.44 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 67.70 ਕਿੱਲੋਮੀਟਰ ਲੰਬਾਈ ਦੀਆਂ 25 ਲਿੰਕ ਸੜਕਾਂ ਦੀ ਖ਼ਾਸ ਮੁਰੰਮਤ ਦਾ ਨੀਂਹ ਪੱਥਰ ਰੱਖਿਆ | ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੱਸਿਆ ਕਿ ਤਪਾ ਤੋਂ ਪਿੰਡ ਘੁੰਨਸਾਂ ਨੂੰ ਜਾਂਦੀ ਲਿੰਕ ਸੜਕ 'ਤੇ ਵੀ ਲਗਭਗ 86 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ | ਉਨ੍ਹਾਂ ਆਖਿਆ ਕਿ ਇਹ ਸੜਕ ਪਿਛਲੇ ਕਾਫੀ ਸਮੇਂ ਤੋਂ ਖਸਤਾ ਹਾਲਤ 'ਚ ਹੋਣ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਪੈਦਲ ਚੱਲਣ ਵਾਲੇ ਅਕਸਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਅੱਜ ਤਰੱਕੀ ਦੀ ਰਾਹ 'ਤੇ ਹੈ, ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਐਸ.ਡੀ.ਓ. ਕੰਵਰਦੀਪ ਸਿੰਘ, ਨਗਰ ਕੌਂਸਲ ਪ੍ਰਧਾਨ ਡਾ: ਸੋਨਿਕਾ ਬਾਂਸਲ ਦੇ ਪਤੀ ਡਾ: ਬਾਲ ਚੰਦ ਬਾਂਸਲ, ਮੀਤ ਪ੍ਰਧਾਨ ਰਿਸ਼ੂ ਰੰਗੀ, ਟਰੱਕ ਯੂਨੀਅਨ ਤਪਾ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਠਾ, ਅਮਨ ਸਿੰਘ ਦਰਾਕਾ ਪੀ.ਏ. ਟੂ ਹਲਕਾ ਵਿਧਾਇਕ, ਹੈਰੀ ਧਾਲੀਵਾਲ ਨਿੱਜੀ ਸਹਾਇਕ, ਸਰਪੰਚ ਕਾਕਾ ਸਿੰਘ, ਬਬਲੀ ਤਾਜੋ, ਅਰਵਿੰਦ ਰੰਗੀ, ਬਲਜੀਤ ਬਾਸੀ, ਦਵਿੰਦਰ ਮਹਿਰਾ, ਰਿੰਕਾ ਅਰੋੜਾ, ਦੀਪਕ ਕੁਮਾਰ, ਰਵੀ ਮੌੜ, ਰਾਜੂ ਚੰਚਲ, ਨਰੈਣ ਪੰਧੇਰ, ਜੱਸੀ ਬਾਸੀ, ਭੁਪਿੰਦਰ ਸਿੰਘ, ਸੰਦੀਪ ਕੁਮਾਰ, ਰਾਜ ਮਾਰਕੰਡਾ, ਗੋਪਾਲ ਸ਼ਰਮਾ, ਕਿਸ਼ੋਰ ਬਾਵਾ, ਜੱਸੀ ਪੁਰਬਾ, ਟੈਣੀ ਮੌੜ, ਐਡਵੋਕੇਟ ਜਨਕ ਰਾਜ ਗਾਰਗੀ, ਕੁਲਵਿੰਦਰ ਚੱਠਾ, ਹੈਰੀ ਆਦਿ ਮੌਜੂਦ ਸਨ |