24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਭਾਕਿਯੂ ਡਕੌਂਦਾ ਵਲੋਂ ਚੰਡੀਗੜ੍ਹ ਮੋਰਚੇ ਦੀ ਤਿਆਰੀ 'ਚ ਪਿੰਡ-ਪਿੰਡ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 24-11-2025
ਮਹਿਲ ਕਲਾਂ, 23 ਨਵੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾਈ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ 26 ਨਵੰਬਰ ਨੂੰ ਕਿਸਾਨਾਂ ਦੇ ਵੱਡੇ ਕਾਫ਼ਲੇ ਚੰਡੀਗੜ੍ਹ ਲਈ ਰਵਾਨਾ ਹੋਣਗੇ | ਜਥੇਬੰਦੀ ਦੇ ਆਗੂਆਂ ਸਤਨਾਮ ਸਿੰਘ ਮੂੰਮ, ਭਿੰਦਰ ਸਿੰਘ ਮੂੰਮ, ਬਲੌਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੇ ਫ਼ੈਸਲੇ ਮੁਤਾਬਿਕ ਅੱਜ ਪਿੰਡ ਮੂੰਮ, ਠੁੱਲੀਵਾਲ ਵਿਚ ਪ੍ਰਚਾਰ, ਫ਼ੰਡ ਮੁਹਿੰਮ ਸ਼ੁਰੂ ਕੀਤੀ ਗਈ ਹੈ ਕਿਉਂਕਿ ਸਰਕਾਰਾਂ ਲਗਾਤਾਰ ਲੋਕ ਵਿਰੋਧੀ ਫ਼ੈਸਲੇ ਕਰ ਰਹੀਆਂ ਹਨ, ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਤੇਜ਼ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਲਈ ਪਿੰਡਾਂ ਅੰਦਰ ਫ਼ੰਡ ਮੁਹਿੰਮ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ | ਕਿਸਾਨ ਆਗੂਆਂ ਗੁਰਮੇਲ ਸਿੰਘ ਮੈਂਬਰ, ਦਰਸ਼ਨ ਸਿੰਘ, ਰੇਸ਼ਮ ਸਿੰਘ, ਅਜਮੇਰ ਸਿੰਘ, ਨਿਰਮਲ ਸਿੰਘ, ਜੋਗਿੰਦਰ ਸਿੰਘ ਨੇ ਕਿਹਾ ਕਿ 26 ਨਵੰਬਰ ਨੂੰ ਦਿੱਲੀ ਮੋਰਚੇ ਦੀ ਪੰਜਵੀਂ ਵਰ੍ਹੇਗੰਢ ਨੂੰ ਸਮਰਪਿਤ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਮੰਗਾਂ ਦੇ ਹੱਲ ਲਈ ਬਲਾਕ ਮਹਿਲ ਕਲਾਂ ਦੇ ਪਿੰਡ-ਪਿੰਡ ਤੋਂ ਕਾਫ਼ਲੇ ਚੰਡੀਗੜ੍ਹ ਵੱਲ ਕੂਚ ਕਰਨ ਲਈ ਤਿਆਰੀਆਂ ਪੂਰੇ ਜ਼ੋਰਾਂ ਸ਼ੋਰਾਂ 'ਤੇ ਚੱਲ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਅਕਾਲੀ ਆਗੂ ਬੇਅੰਤ ਕੌਰ ਖਹਿਰਾ ਨੂੰ ਸਦਮਾ, ਸਹੁਰੇ ਦਾ ਦਿਹਾਂਤ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਪੰਨ
Ad Position 24