25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਡੀ. ਸੀ. ਵਲੋਂ ਤਹਿਸੀਲ ਦਫ਼ਤਰ, ਅਸ਼ਟਾਮ ਫਰੋਸ਼ਾਂ ਤੇ ਵਸੀਕਾ ਨਵੀਸਾਂ ਦੀ ਚੈਕਿੰਗ

Ad Position 21
No active advertisement
ਅਜੀਤ ਡੈਸਕ 25-11-2025
• ਦੋ ਵਸੀਕਾ ਨਵੀਸਾਂ ਅਤੇ ਇੱਕ ਅਸ਼ਟਾਮ ਫਰੋਸ਼ ਨੂੰ ਨੋਟਿਸ ਜਾਰੀ
ਬਰਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਤਹਿਸੀਲ ਕੰਪਲੈਕਸ ਬਰਨਾਲਾ ਦਾ ਦੌਰਾ ਕਰ ਕੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਤਹਿਸੀਲ ਦਫ਼ਤਰ ਵਿਚ ਆਉਣ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ ਲਿਆ | ਇਸ ਦੇ ਨਾਲ ਹੀ ਉਨ੍ਹਾਂ ਅਸ਼ਟਾਮ ਫਰੋਸ਼ਾਂ ਤੇ ਵਸੀਕਾ ਨਵੀਸਾਂ ਦੀ ਵੀ ਚੈਕਿੰਗ ਕੀਤੀ | ਚੈਕਿੰਗ ਦੌਰਾਨ ਬਲਦੇਵ ਸਿੰਘ ਵਸੀਕਾ ਨਵੀਸ, ਸੋਮ ਪ੍ਰਕਾਸ਼ ਵਸੀਕਾ ਨਵੀਸ ਤੇ ਪ੍ਰਵੇਸ਼ ਕੁਮਾਰ ਅਸ਼ਟਾਮ ਫਰੋਸ਼ ਦੀ ਚੈਕਿੰਗ ਦੌਰਾਨ ਕਮੀਆਂ ਪਾਈਆਂ ਗਈਆਂ, ਜਿਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਵਲੋਂ ਨਿਰਧਾਰਿਤ ਫ਼ੀਸਾਂ ਸਬੰਧੀ ਬੋਰਡ ਦੁਕਾਨ ਦੇ ਬਾਹਰ ਲਗਾਏ ਜਾਣ ਅਤੇ ਲਾਇਸੈਂਸ ਵੀ ਲਗਾਇਆ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ ਤੇ ਸਰਕਾਰ ਦੀ ਭਿ੍ਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ 'ਚ ਕਿਸੇ ਕਿਸਮ ਦੀ ਬੇਲੋੜੀ ਦੇਰੀ, ਢਿੱਲ ਜਾਂ ਭਿ੍ਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਤਹਿਸੀਲ ਆਉਣ ਵਾਲੇ ਲੋਕਾਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਆਪਣੇ ਕੰਮ ਕਰਵਾਉਣ ਵਿਚ ਬੇਲੋੜੀ ਦੇਰੀ ਜਾਂ ਮੁਸ਼ਕਿਲ ਆਉਂਦੀ ਹੈ ਜਾਂ ਕੋਈ ਰਿਸ਼ਵਤ ਮੰਗਦਾ ਹੈ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਬੈੱਡਾਂ ਦੀ ਘਾਟ ਨਾਲ ਜੂਝ ਰਿਹਾ ਬਰਨਾਲਾ ਦਾ ਸਿਵਲ ਹਸਪਤਾਲ
Ad Position 24