ਭਦੌੜ, 24 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਤਪ ਅਸਥਾਨ ਨਾਨਕਸਰ ਸੰਤ ਬਾਬਾ ਨਰਾਇਣ ਸਿੰਘ ਵਿਧਾਤਾ ਰੋਡ ਪੱਤੀ ਦੀਪ ਸਿੰਘ ਭਦੌੜ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਨੂੰ ਸਮਰਪਿਤ ਅਤੇ ਸੰਤ ਬਾਬਾ ਨਰਾਇਣ ਸਿੰਘ ਦੀ ਯਾਦ 'ਚ ਅਰੰਭ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 26 ਨਵੰਬਰ ਦਿਨ ਬੁੱਧਵਾਰ ਨੂੰ 9 ਵਜੇ ਸਵੇਰੇ ਪਾਏ ਜਾ ਰਹੇ ਹਨ | ਇਸ ਸਾਲਾਨਾ ਗੁਰਮਤਿ ਸਮਾਗਮ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਭਾਈ ਜਸਵਿੰਦਰ ਸਿੰਘ ਬਿੰਦੀ ਅਤੇ ਭਾਈ ਗੇਜਾ ਸਿੰਘ ਨੇ ਦੱਸਿਆ ਕਿ 26 ਨਵੰਬਰ ਨੂੰ 10 ਵਜੇ ਸਵੇਰ ਤੋਂ ਸਾਮ 1 ਵਜੇ ਤੱਕ ਮਹਾਨ ਸੰਤ ਸਮਾਗਮ ਹੋਵੇਗਾ ਜਿਸ ਵਿਚ ਸੰਤ ਮਹਾਂਪੁਰਸ਼, ਰਾਗੀ ਢਾਡੀ, ਕੀਰਤਨੀ ਜਥੇ ਪੁੱਜ ਕੇ ਸੰਗਤਾਂ ਨੂੰ ਆਪਣੇ ਪ੍ਰਵਚਨਾਂ ਨਾਲ ਨਿਹਾਲ ਕਰਨਗੇ | ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਸੰਗਤਾਂ ਨੂੰ ਸੰਦੇਸ਼ ਦਿੱਤਾ ਹੈ ਕਿ ਭਾਈ ਵੱਧ ਤੋਂ ਵੱਧ ਸਮਾਗਮ ਵਿਚ ਭਾਗ ਲੈ ਕੇ ਸੰਤਾਂ ਮਹਾਂਪੁਰਸ਼ਾਂ ਦੇ ਪ੍ਰਵਚਨਾਂ ਨੂੰ ਸੁਣ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ ਅਤੇ ਗੁਰੂਆਂ ਦੀ ਬਾਣੀ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ ਅਤੇ ਇਨ੍ਹਾਂ ਵਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ | ਇਸ ਮੌਕੇ ਬਾਬਾ ਮੇਹਰ ਸਿੰਘ ਨਾਨਕਸਰ, ਭਾਈ ਸਤਿਨਾਮ ਸਿੰਘ ਭਦੌੜ, ਭਾਈ ਗੋਰਾ ਸਿੰਘ, ਭਾਈ ਬਿੰਦਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਸਤਿਨਾਮ ਸਿੰਘ ਨਾਨਕਸਰ, ਜੱਸਾ ਸਿੰਘ, ਅੰਮਿ੍ਤਪਾਲ ਸਿੰਘ ਲੁਧਿਆਣਾ, ਗੁਰਪ੍ਰਤਾਪ ਸਿੰਘ ਚੰਡੀਗੜ੍ਹ, ਸਰਵਨ ਸਿੰਘ ਅਮਰੀਕਾ, ਦੇਸ ਰਾਜ ਸਿੰਘ ਢਾਡੀ ਜਥਾ, ਅਜਮੇਰ ਸਿੰਘ ਕਾਲਸਾਂ, ਦਰਸ਼ਨ ਸਿੰਘ ਤੇ ਮੇਜਰ ਸਿੰਘ ਆਦਿ ਹਾਜ਼ਰ ਸਨ |