26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਮਾਤਾ ਗੁਜਰੀ ਸਕੂਲ ਭਦੌੜ ਵਿਖੇ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 25-11-2025
ਭਦੌੜ, 24 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਅਤੇ ਐੱਮ. ਡੀ. ਐਡਵੋਕੇਟ ਇਕਬਾਲ ਸਿੰਘ ਗਿੱਲ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮੇਂ ਨੌਵੇਂ ਪਾਤਸ਼ਾਹ ਜੀ ਦੇ ਸਲੋਕ ਅਤੇ ਜਪੁਜੀ ਸਾਹਿਬ ਦਾ ਪਾਠ ਕਰਨ ਉਪਰੰਤ ਵੱਖ-ਵੱਖ ਕਲਾਸਾਂ ਦੇ ਬੱਚਿਆਂ ਨੇ ਕਵੀਸ਼ਰੀ, ਕਵਿਤਾਵਾਂ ਅਤੇ ਵਾਰਤਾਲਾਪ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਪਿ੍ੰਸੀਪਲ ਸੁਖਵੀਰ ਕੌਰ ਧਾਲੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਧਾਰਮਿਕਤਾ, ਮਨੁੱਖਤਾ ਤੇ ਸੱਚ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ | ਗੁਰਬਾਣੀ ਅਧਿਆਪਕਾ ਗੁਰਚਰਨ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਦਿ੍ੜ੍ਹਤਾ ਤੇ ਹਿੰਮਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ | ਇਸ ਸਮੇਂ ਹਰਮਨਪ੍ਰੀਤ ਸਿੰਘ ਸਿੱਧੂ, ਝਰਮਲ ਸਿੰਘ ਜੰਗੀਆਣਾ, ਸੰਦੀਪ ਕੁਮਾਰ ਦਈਏ, ਪਵਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਪ੍ਰਭਜੋਤ ਕੌਰ, ਕੰਚਨ ਗਰਗ, ਅਮਨਦੀਪ ਕੌਰ, ਪਵਨਦੀਪ ਕੌਰ, ਰਜਿੰਦਰ ਕੌਰ, ਦਲਜੀਤ ਸਿੰਘ ਚੂੰਘਾ ਸਮੇਤ ਸਮੁੱਚਾ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਜੰਗੀਆਣਾ ਵਿਖੇ ਬਜ਼ੁਰਗਾਂ ਦੇ ਸਤਿਕਾਰ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਤਪ ਅਸਥਾਨ ਸੰਤ ਬਾਬਾ ਨਰਾਇਣ ਸਿੰਘ ਵਿਖੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਸੰਤ ਸਮਾਗਮ 26 ਨੂੰ
Ad Position 24