ਬਰਨਾਲਾ, 24 ਨਵੰਬਰ (ਅਸ਼ੋਕ ਭਾਰਤੀ)-ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਬੀ.ਵੀ.ਐੱਮ.ਆਈ.ਐਮ.ਯੂ.ਐੱਨ. 2025 ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅੰਤਰ ਰਾਸ਼ਟਰੀ ਸੰਸਥਾਵਾਂ ਯੂ.ਐਨ.ਓ., ਵਿਸ਼ਵ ਸਿਹਤ ਸੰਗਠਨ, ਮਾਨਵ ਅਧਿਕਾਰ ਪ੍ਰੀਸ਼ਦ, ਲੋਕ ਸਭਾ ਆਦਿ ਸੰਸਥਾਵਾਂ ਵਿਚ ਕੌਮਾਂਤਰੀ ਪੱਧਰ ਦੇ ਮੱੁਦਿਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਤੇ ਉਨ੍ਹਾਂ ਦੇ ਹੱਲ ਦੇ ਲਈ ਸੁਝਾਅ ਅਨੁਸਾਰ ਸੰਸਥਾਵਾਂ ਦੀਆਂ ਵੱਖ-ਵੱਖ ਸੰਮਤੀਆਂ ਵਿਚ ਰਿਪੋਰਟਾਂ ਪੇਸ਼ ਕੀਤੀਆਂ | ਇਸ ਮੌਕੇ ਮੱੁਖ ਮਹਿਮਾਨ ਡੀ.ਐਸ.ਪੀ. ਬੂਟਾ ਸਿੰਘ, ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ ਵਲੋਂ ਐਮ.ਯੂ.ਐਨ. ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |