ਬਰਨਾਲਾ, 24 ਨਵੰਬਰ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਕੋਰਟ ਬਰਨਾਲਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਕੋਰਟ ਦੀਆਂ ਕਾਰਵਾਈਆਂ ਨੂੰ ਲਾਈਵ ਦੇਖਿਆ ਅਤੇ ਨਿਆਂ ਪ੍ਰਕਿਰਿਆ, ਕੇਸ ਚਰਚਾ, ਕੋਰਟ ਦੇ ਨਿਯਮ ਤੇ ਵੱਖ-ਵੱਖ ਕਾਨੂੰਨੀ ਅਧਿਕਾਰੀਆਂ ਦੀ ਭੂਮਿਕਾ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਜੱਜ ਸ੍ਰੀ ਮਦਨ ਲਾਲ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰੀ, ਅਨੁਸ਼ਾਸਨ ਅਤੇ ਜਾਗਰੂਕ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਸ੍ਰੀ ਮੋਹਿਤ ਜਿੰਦਲ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਲਈ ਅਜਿਹੇ ਦੌਰੇ ਲਗਾਏ ਜਾਣਗੇ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |