26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸੰਤ ਬਾਬਾ ਲੌਂਗਪੁਰੀ ਬਿ੍ਲੀਐਂਟ ਸਕੂਲ ਪੱਖੋ ਕਲਾਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 25-11-2025
ਰੂੜੇਕੇ ਕਲਾਂ, 24 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬਿ੍ਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੇ ਸ਼ਹੀਦਾਂ ਦੇ ਜੀਵਨ ਸੰਬੰਧੀ ਸੰਸਥਾ ਦੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਸ਼ਹਾਦਤ ਤੇ ਸ਼ਹੀਦਾਂ ਦੀ ਕੁਰਬਾਨੀ ਤੋਂ ਸਾਨੂੰ ਸਿੱਖਿਆ ਲੈ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ | ਸੰਸਥਾ ਦੇ ਵਿਦਿਆਰਥੀਆਂ ਦੇ ਗੁਰੂ ਜੀ ਦੇ ਜੀਵਨ ਨਾਲ ਸਬੰਧਿਤ ਭਾਸ਼ਣ, ਕਵਿਤਾ ਤੇ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਸੁਮਨ ਸ਼ਰਮਾ, ਕੋਆਰਡੀਨੇਟਰ ਮੈਡਮ ਨਰਿੰਦਰ ਕੌਰ ਤੋਂ ਇਲਾਵਾ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਜਾਏ ਨਗਰ ਕੀਰਤਨ ਦਾ ਹੰਡਿਆਇਆ ਪੱੁਜਣ 'ਤੇ ਕੀਤਾ ਸਵਾਗਤ ਅਗਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸੈਸ਼ਨ ਕੋਰਟ ਵਿਖੇ ਸਿੱਖਿਅਕ ਦੌਰਾ
Ad Position 24