ਮਹਿਲ ਕਲਾਂ, 24 ਨਵੰਬਰ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਸੁਪਤਨੀ ਬੀਬੀ ਰਾਜਪ੍ਰੀਤ ਕੌਰ ਢਿੱਲੋਂ ਨੇ ਗੁਰਦੀਪ ਸਿੰਘ ਬਿੱਟੂ ਮੌੜ ਦੇ ਘਰ ਮਹਿਲ ਕਲਾਂ ਸੋਢੇ ਵਿਖੇ ਬੇਟੀ ਦੇ ਜਨਮ ਦਿਨ ਮੌਕੇ ਕਰਵਾਏ ਧਾਰਮਿਕ ਸਮਾਗਮ 'ਚ ਸ਼ਾਮਿਲ ਹੋ ਕੇ ਮੌੜ ਪਰਿਵਾਰ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਧੀਆਂ ਹਰ ਖੇਤਰ ਮੋਹਰੀ ਰੋਲ ਅਦਾ ਕਰ ਕੇ ਨਾਂਅ ਰੌਸ਼ਨ ਕਰ ਰਹੀਆਂ ਹਨ | ਧੀਆਂ ਨੂੰ ਪੁੱਤਰਾਂ ਬਰਾਬਰ ਮਾਣ ਸਤਿਕਾਰ ਦੇਣਾ ਸਮੇਂ ਦੀ ਮੁੱਖ ਲੋੜ ਹੈ | ਧੀਆਂ ਨੂੰ ਉੱਚ ਵਿੱਦਿਆ ਪ੍ਰਦਾਨ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦੇਣ ਚਾਹੀਦਾ ਹੈ | ਸੀਨੀਅਰ ਆਗੂ ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਮਿਲ ਬੈਠਣ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਲਈ ਸਹਾਈ ਸਿੱਧ ਹੁੰਦੇ ਹਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ, ਬੱਗਾ ਸਿੰਘ ਸਾਬਕਾ ਉਪ ਚੇਅਰਮੈਨ, ਡਾ: ਅਮਰਜੀਤ ਸਿੰਘ ਮਹਿਲ ਕਲਾਂ, ਪੰਚ ਕੁਲਦੀਪ ਸਿੰਘ ਮਾਣਕ, ਜਸ਼ਨਦੀਪ ਸਿੰਘ, ਗੱਗੂ ਸਿੰਘ ਆਦਿ ਹਾਜ਼ਰ ਸਨ |