26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਰੋਜਵੈਲੀ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 25-11-2025
ਟੱਲੇਵਾਲ, 24 ਨਵੰਬਰ (ਸੋਨੀ ਚੀਮਾ)-ਰੋਜਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ-ਜੋਧਪੁਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਇਸ ਗੌਰਵਮਈ ਸ਼ਹਾਦਤ ਨੇ ਸਿਰਫ਼ ਸਿੱਖ ਇਤਿਹਾਸ ਨੂੰ ਹੀ ਨਵਾਂ ਮੋੜ ਨਹੀਂ ਦਿੱਤਾ ਸਗੋਂ ਪੂਰੇ ਵਿਸ਼ਵ ਨੂੰ ਹੱਕ, ਸੱਚ, ਇਨਸਾਫ਼ ਤੇ ਧਰਮ ਲਈ ਮਰ-ਮਿਟਣ ਦਾ ਜਜ਼ਬਾ ਪ੍ਰਦਾਨ ਕੀਤਾ | ਇਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਨਾਲ-ਨਾਲ ਭਾਈ ਦਿਆਲਾ ਜੀ, ਭਾਈ ਮਤੀ ਦਾਸ ਤੇ ਭਾਈ ਸਤੀ ਦਾਸ ਦੀ ਸ਼ਹੀਦੀ ਦਾ ਜ਼ਿਕਰ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਵੀਰਪਾਲ ਕੌਰ, ਮੈਡਮ ਹਰਪਾਲ ਕੌਰ, ਲਵਪ੍ਰੀਤ ਕੌਰ, ਮੈਡਮ ਨਿਸ਼ਾ, ਮੈਡਮ ਪਿ੍ਅੰਕਾ, ਮੈਡਮ ਪਰਦੀਪ, ਮੈਡਮ ਮਨੀਸ਼ਾ, ਮੈਡਮ ਗੁਰਪ੍ਰੀਤ , ਮੈਡਮ ਰਮਨ ਪੱਖੋ, ਮੈਡਮ ਗੁਰਮੀਤ, ਮੈਡਮ ਕਮਲ, ਮੈਡਮ ਲਵਲੀ, ਮੈਡਮ ਪ੍ਰੇਰਨਾ, ਮੱਘਰ ਸਿੰਘ ਤੇ ਵੀਰ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਸਕੂਲ ਦੇ ਵਿਦਿਆਰਥੀ ਨੇ ਖੇਡ ਮੁਕਾਬਲੇ 'ਚ ਤੀਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਪਿੰਡ ਚੀਮਾ ਦੇ ਡੇਰਾ ਬਾਬਾ ਗੁਲਾਬ ਸਿੰਘ ਦੇ ਪ੍ਰਬੰਧਕਾਂ ਵਲੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦਾ ਸਨਮਾਨ
Ad Position 24