ਰੂੜੇਕੇ ਕਲਾਂ, 24 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ 10ਵੀਂ ਜਮਾਤ ਦੇ ਵਿਦਿਆਰਥੀ ਨੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐੱਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ 69ਵੀਆਂ ਪੰਜਾਬ ਪੱਧਰੀ ਸਕੂਲੀ ਖੇਡ ਮੁਕਾਬਲਿਆਂ ਵਿਚੋਂ ਤੀਜਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਖੇਡ ਮੁਕਾਬਲਿਆਂ ਵਿਚੋਂ ਜੇਤੂ ਵਿਦਿਆਰਥੀ ਨੂੰ ਸਨਮਾਨਿਤ ਕਰਦਿਆਂ ਪਿ੍ੰਸੀਪਲ ਸਤੀਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਸੰਸਥਾ ਦੇ 10ਵੀਂ ਜਮਾਤ ਦੇ ਵਿਦਿਆਰਥੀ ਵਰੁਣ ਸ਼ਰਮਾ ਨੇ ਅੰਡਰ-17 ਬਾਕਸਿੰਗ ਖੇਡ ਮੁਕਾਬਲਿਆਂ ਵਿਚੋਂ ਜਿੱਤ ਹਾਸਲ ਕਰ ਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ ਤੋਂ ਇਲਾਵਾ ਸਰੀਰਕ ਸਿੱਖਿਆ ਅਧਿਆਪਕ ਹਰਵਿੰਦਰ ਸਿੰਘ, ਬਲਵੀਰ ਕੌਰ, ਕੋਆਰਡੀਨੇਟਰ ਗੁਰਦੀਪ ਸਿੰਘ ਤੇ ਗਤੀਵਿਧੀ ਇੰਚਾਰਜ ਕਿਰਨਜੀਤ ਕੌਰ ਤੋਂ ਇਲਾਵਾ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |