ਬਰਨਾਲਾ, 24 ਨਵੰਬਰ (ਅਸ਼ੋਕ ਭਾਰਤੀ)-ਐੱਸ. ਬੀ. ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਅਧਿਆਪਕ ਬਲਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਦੀ ਜੀਵਨੀ ਅਤੇ ਉਨ੍ਹਾਂ ਦੀ ਦਿੱਤੀ ਕੁਰਬਾਨੀ ਬਾਰੇ ਦੱਸਦੇ ਹੋਏ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਉਸ ਸਮੇਂ ਲੋਕਾਂ ਉੱਪਰ ਹਕੂਮਤ ਦੇ ਹੋ ਰਹੇ ਜਬਰ ਜ਼ੁਲਮ ਦੇ ਵਿਰੁੱਧ ਤੇ ਜਬਰਨ ਹਿੰਦੂ ਧਰਮ ਤੋਂ ਮੁਸਲਿਮ ਧਰਮ ਬਣਾਉਣ ਤੋਂ ਰੋਕਣ ਲਈ ਆਪਣਾ ਬਲੀਦਾਨ ਦਿੱਤਾ | ਗੁਰੂ ਜੀ ਦੁਆਰਾ ਰਚੀ ਗਈ ਬਾਣੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ | ਵਿਦਿਆਰਥੀਆਂ ਵਲੋਂ ਗੁਰੂ ਜੀ ਜੀਵਨੀ ਤੇ ਸ਼ਹਾਦਤ ਨੂੰ ਯਾਦ ਕਰਦਿਆਂ ਆਪਣੇ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ | ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਜੀਵਨੀ ਨੂੰ ਦਰਸਾਉਂਦੀ ਫ਼ਿਲਮ ਵੀ ਦਿਖਾਈ ਗਈ | ਪਿ੍ੰਸੀਪਲ ਕਮਲਜੀਤ ਕੌਰ ਅਤੇ ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ ਨੇ ਕਿਹਾ ਕਿ ਗੁਰੂ ਜੀ ਨੇ ਲੋਕਾਂ ਨੂੰ ਗ਼ੁਲਾਮੀ ਦੀਆਂ ਜ਼ੰਜੀਰਾਂ ਤੋਂ ਆਜ਼ਾਦ ਕਰਵਾਉਣ ਲਈ ਆਪਣਾ ਬਲੀਦਾਨ ਦਿੱਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |