27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਪ੍ਰੋ. ਹਰਪਾਲ ਸਿੰਘ ਪੰਨੂ ਦਾ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 25-11-2025
ਭਦੌੜ, 24 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ, ਪਿ੍ੰ: ਮਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਧਰਮ ਵਿਭਾਗ ਤੇ ਇਤਿਹਾਸ ਵਿਭਾਗ ਦੇ ਸਹਿਯੋਗ ਨਾਲ ਪ੍ਰੋ: ਹਰਪਾਲ ਸਿੰਘ ਪੰਨੂ ਜੀ ਦਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਦੇ ਸਬੰਧ ਵਿਚ ਧਰਮ ਦੇ ਵਿਭਾਗ ਦੇ ਪ੍ਰੋ: ਸੁਖਪਾਲ ਸਿੰਘ ਅਤੇ ਇਤਿਹਾਸ ਵਿਭਾਗ ਦੇ ਪ੍ਰੋ: ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿਚ ਪ੍ਰੋ: ਹਰਪਾਲ ਸਿੰਘ ਪੰਨੂ ਨੇ ਵਿਸ਼ੇਸ਼ ਲੈਕਚਰ ਦਿੰਦੇ ਹੋਏ ਪੰਜਾਬ ਦੀ ਧਰਤੀ ਦੇ ਵਿਰਾਸਤੀ ਪਿਛੋਕੜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਦੀ ਧਰਤੀ, ਪੰਜਾਬ ਦੇ ਪੁਰਖੇ ਅਤੇ ਉਨ੍ਹਾਂ ਦੁਆਰਾ ਦਿੱਤੇ ਅੱਖਰ ਬਹੁਤ ਕੀਮਤੀ ਹਨ | ਸਾਨੂੰ ਉਨ੍ਹਾਂ ਨੂੰ ਸੰਭਾਲਣ ਦੀ ਲੋੜ ਹੈ | ਪੰਜਾਬ ਦੀ ਧਰਤੀ ਜਿਸ ਉੱਪਰ ਰਿਗਵੇਦ, ਉਪਨਿਸ਼ਦ, ਗੀਤਾ, ਕੁਰਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਗ੍ਰੰਥ ਮੌਜੂਦ ਹਨ | ਸਾਨੂੰ ਇਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਸੰਭਾਲਣਾ ਜ਼ਰੂਰੀ ਹੈ | ਇਸ ਤੋਂ ਇਲਾਵਾ ਉਨ੍ਹਾਂ ਨੇ ਸਾਖੀ ਰੂਪ ਦੇ ਵਿਚ ਪੰਜਾਬ ਦੇ ਪੁਰਾਤਨ ਇਤਿਹਾਸ ਤੋਂ ਲੈ ਕੇ ਆਧੁਨਿਕ ਸਮੇਂ ਤੱਕ ਆ ਰਹੇ ਪਰਿਵਰਤਨ ਬਾਰੇ ਵਿਸਥਾਰ ਪੂਰਕ ਜਾਣਕਾਰੀ ਦਿੱਤੀ ਅਤੇ ਸ਼ਬਦ ਸਭਿਆਚਾਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਮਹਾਰਾਜਾ ਰਣਜੀਤ ਸਿੰਘ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਤੇਰਾਂ ਸਾਲਾਂ ਦੇ ਨੌਜਵਾਨ ਨੇ ਤਖ਼ਤ ਪਲਟਾ ਕੇ ਆਪਣਾ ਰਾਜ ਸਥਾਪਤ ਕੀਤਾ ਸੀ | ਅਜੋਕੀ ਪੀੜ੍ਹੀ ਨੂੰ ਉਨ੍ਹਾਂ ਤੋਂ ਸੇਧ ਲੈਣ ਦੀ ਲੋੜ ਹੈ | ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਬਾਰੇ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਾਨੂੰ ਉਨ੍ਹਾਂ ਦੇ ਨਾਮ ਨਾਲ ਸ਼ਹੀਦ ਸ਼ਬਦ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਤੋਂ ਬਾਅਦ ਜਥੇ: ਬਲਦੇਵ ਸਿੰਘ ਚੁੰਘਾਂ (ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ) ਕਾਲਜ ਪਿ੍ੰ: ਮਲਵਿੰਦਰ ਸਿੰਘ, ਜਸਵੀਰ ਸਿੰਘ ਧੰਮੀ, ਸਤਨਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਦਸਵੀਂ, ਜਗਦੇਵ ਸਿੰਘ ਮੈਨੇਜਰ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਦਸਵੀਂ ਭਦੌੜ), ਬਿੰਦਰ ਸਿੰਘ, ਅਮਰਿੰਦਰ ਸਿੰਘ ਗੋਲਡੀ, ਬਲਵੀਰ ਸਿੰਘ ਸਿੰਘ, ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਬੱਡੀ ਖਿਡਾਰੀ ਹਰਮਨ ਕੁਮਾਰ ਬਾਹਮਣੀਆਂ ਦਾ ਵਿਧਾਇਕ ਪੰਡੋਰੀ ਵਲੋਂ ਸਨਮਾਨ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ
Ad Position 24