ਬਰਨਾਲਾ, 5 ਦਸੰਬਰ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਵਿਖੇ ਤੁਰ ਫਿਰ ਕੇ ਨਸ਼ੀਲੀਆਂ ਗੋਲੀਆਂ ਵੇਚਣ ਵਾਲੀਆਂ ਦੋ ਔਰਤਾਂ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸਹਾਇਕ ਥਾਣੇਦਾਰ ਗਿਆਨ ਸਿੰਘ ਨੂੰ ਸੂਚਨਾ ਮਿਲੀ ਕਿ ਲਛਮੀ ਕੌਰ, ਗੁਰਮੀਤ ਕੌਰ ਵਾਸੀਅਨ ਬਰਨਾਲਾ ਕਪਾਹ ਮੰਡੀ ਬਰਨਾਲਾ ਵਿਖੇ ਤੁਰ ਫਿਰ ਕੇ ਨਸ਼ੀਲੀਆਂ ਗੋਲੀਆਂ ਵੇਚ ਰਹੀ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਔਰਤਾਂ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |