ਡਿਪਟੀ ਕਮਿਸ਼ਨਰ ਵਲੋਂ ਨਗਰ ਨਿਗਮ ਦਫ਼ਤਰ ਦਾ ਦੌਰਾ
ਅਜੀਤ ਡੈਸਕ
06-12-2025
ਬਰਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ -ਕਮ-ਕਮਿਸ਼ਨਰ ਨਗਰ ਨਿਗਮ ਬਰਨਾਲਾ ਸ੍ਰੀ ਟੀ. ਬੈਨਿਥ ਵਲੋਂ ਨਗਰ ਨਿਗਮ ਦਫ਼ਤਰ ਦਾ ਦੌਰਾ ਕੀਤਾ ਗਿਆ ਅਤੇ ਸਾਰੀਆਂ ਬਰਾਂਚਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ ਤੇ ਸਬੰਧਿਤ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ | ਜਿਹੜੇ ਕਰਮਚਾਰੀ ਗ਼ੈਰਹਾਜ਼ਰ ਪਾਏ ਗਏ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ | ਉਨ੍ਹਾਂ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੇਟ-ਲਤੀਫੀ ਅਤੇ ਕਿਸੇ ਵੀ ਤਰ੍ਹਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਪ੍ਰਾਪਰਟੀ ਟੈਕਸ, ਲਾਇਸੈਂਸ, ਜਨਮ ਮੌਤ ਦਰ, ਬਿਲਡਿੰਗ, ਵਰਕਸ ਆਦਿ ਸ਼ਾਖਾਵਾਂ ਦਾ ਦੌਰਾ ਕੀਤਾ ਅਤੇ ਕਿਹਾ ਕਿ ਲੋਕਾਂ ਨੂੰ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਪੇਸ਼ ਨਾ ਆਉਣ ਦਿੱਤੀਆਂ ਅਤੇ ਇਨ੍ਹਾਂ ਪ੍ਰੋਜੈਕਟਾਂ 'ਤੇ ਤਰਜੀਹੀ ਆਧਾਰ 'ਤੇ ਕੰਮ ਕੀਤਾ ਜਾਵੇ | ਉਨ੍ਹਾਂ ਹਦਾਇਤ ਕਿ ਨਗਰ ਨਿਗਮ ਦੇ ਸਾਰੇ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਕਿ ਲੋਕਾਂ ਨੂੰ ਸਮਾਂਬੱਧ ਅਤੇ ਸੁਚੱਜੇ ਤਰੀਕੇ ਨਾਲ ਸਹੂਲਤਾਂ ਅਤੇ ਸੇਵਾਵਾਂ ਦਿੱਤੀਆਂ ਜਾ ਸਕਣ |