28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਲਗਾਏ ਬੈਜ <br/>

Ad Position 21
No active advertisement
ਅਜੀਤ ਡੈਸਕ 06-12-2025
ਬਰਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਦਫ਼ਤਰ ਬਰਨਾਲਾ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ | ਜਿਸ ਦੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਬੈਜ ਲਗਾ ਕੇ ਸ਼ੁਰੂਆਤ ਕੀਤੀ ਗਈ | ਉਪਰੰਤ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸ਼ਹੀਦ ਸੈਨਿਕਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕਰ ਕੇ ਕੀਤੀ ਗਈ | ਇਸ ਉਪਰੰਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਬਰਨਾਲਾ ਦੇ ਕੰਮਾਂ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸੁਣਨ ਉਪਰੰਤ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਹੋਰ ਵਿਭਾਗਾਂ ਨੂੰ ਵੀ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੇ ਮੈਂਬਰਾਂ ਦਾ ਦਫ਼ਤਰਾਂ ਵਿਚ ਆਉਣ 'ਤੇ ਪਹਿਲ ਦੇ ਆਧਾਰ 'ਤੇ ਉਨ੍ਹਾਂ ਦਾ ਕੰਮ ਕਰਨ ਕਰਨ ਦੀ ਹਦਾਇਤ ਕੀਤੀ | ਇਸ ਮੌਕੇ ਸਕੱਤਰ ਜ਼ਿਲ੍ਹਾ ਸੈਨਿਕ ਬੋਰਡ, ਬਰਨਾਲਾ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਅਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ 8 ਦਸੰਬਰ ਦੇ ਪ੍ਰੋਗਰਾਮ ਸੰਬੰਧੀ ਮੀਟਿੰਗਾਂ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਨਗਰ ਨਿਗਮ ਦਫ਼ਤਰ ਦਾ ਦੌਰਾ
Ad Position 24