ਬਰਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਖੇਤਰ ਦੀ ਪ੍ਰਮੁੱਖ ਸਨਅਤੀ ਸੰਸਥਾ ਟਰਾਈਡੈਂਟ ਗਰੁੱਪ ਵਲੋਂ ਮਾਨਵਤਾ ਦੀ ਸੇਵਾ ਹਿਤ 29 ਅਕਤੂਬਰ ਤੋਂ ਸ਼ੁਰੂ ਕੀਤਾ ਗਿਆ 'ਮੁਫ਼ਤ ਮੈਗਾ ਮੈਡੀਕਲ ਕੈਂਪ-2025' ਅੱਜ ਸਫਲਤਾਪੂਰਵਕ ਸਮਾਪਤ ਹੋ ਗਿਆ ਹੈ | ਗਰੁੱਪ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਪਦਮਸ਼੍ਰੀ ਰਜਿੰਦਰ ਗੁਪਤਾ ਦੀ ਰਹਿਨੁਮਾਈ ਹੇਠ ਲੱਗੇ ਇਸ ਕੈਂਪ ਦੌਰਾਨ ਹਜ਼ਾਰਾਂ ਲੋੜਵੰਦ ਮਰੀਜ਼ਾਂ ਨੇ ਨਾ ਕੇਵਲ ਸੀ.ਐਮ.ਸੀ. ਹਸਪਤਾਲ ਦੀ ਡਾਕਟਰੀ ਟੀਮ ਤੋਂ ਇਲਾਜ ਕਰਵਾਇਆ ਗਿਆ ਬਲਕਿ ਡਾਕਟਰੀ ਸਲਾਹ, ਟੈਸਟ ਅਤੇ ਮਹਿੰਗੀਆਂ ਦਵਾਈਆਂ ਬਿਲਕੁਲ ਮੁਫ਼ਤ ਪ੍ਰਦਾਨ ਕੀਤੀਆਂ ਬਲਕਿ ਇਹ ਵੀ ਸਾਬਤ ਕਰ ਦਿੱਤਾ ਕਿ ਗੁਪਤਾ ਪਰਿਵਾਰ ਅੱਜ ਦੇ ਮਹਿੰਗਾਈ ਦੇ ਦੌਰ ਵਿਚ ਗ਼ਰੀਬਾਂ ਦੀ ਬਾਂਹ ਫੜ ਕੇ ਇੱਕ ਫ਼ਰਿਸ਼ਤੇ ਵਾਲੀ ਭੂਮਿਕਾ ਨਿਭਾ ਰਿਹਾ ਹੈ | ਕੈਂਪ ਦੀ ਸਮਾਪਤੀ 'ਤੇ ਮਰੀਜ਼ਾਂ ਨੇ ਸ਼੍ਰੀ ਰਜਿੰਦਰ ਗੁਪਤਾ, ਸੀ.ਐੱਸ.ਆਰ. ਮੁਖੀ ਸ਼੍ਰੀਮਤੀ ਮਧੂ ਗੁਪਤਾ ਅਤੇ ਸੀ.ਐਕਸ.ਓ. ਸ਼੍ਰੀ ਅਭਿਸ਼ੇਕ ਗੁਪਤਾ ਦਾ ਧੰਨਵਾਦ ਕੀਤਾ | ਟਰਾਈਡੈਂਟ ਅਧਿਕਾਰੀ ਸ੍ਰੀ ਰੁਪਿੰਦਰ ਗੁਪਤਾ ਨੇ ਕਿਹਾ ਕਿ ਇਸ ਮੈਗਾ ਕੈਂਪ ਵਿਚ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੇ ਡਾਇਰੈਕਟਰ ਡਾ. ਵਿਲੀਅਮ ਭੱਟੀ, ਮੈਡੀਕਲ ਸੁਪਰੀਟੈਨਡੈਂਟ ਡਾ. ਐਲਨ ਜੋਜ਼ਫ਼, ਨਰਸਿੰਗ ਸੁਪਰੀਟੈਨਡੈਂਟ ਡਾ. ਸੰਗੀਤਾ ਨੀਕੋਲਸ, ਐਡਮਿਨਿਸਟਰੇਟਰ ਮਿਸ ਮੇਘਲਾ ਰਾਮਾਸਵਾਮੀ ਸਣੇ ਆਰ.ਐੱਚ.ਓ.ਪੀ ਕੈਂਪ ਡਿਪਾਰਟਮੈਂਟ ਦੀ ਟੀਮ 'ਚ ਮੈਡੀਕਲ ਸੁਪਰੀਟੈਨਡੈਂਟ ਡਾ. ਐਲਨ, ਡਾ. ਵਿਨੇ ਵਿਲਸਨ, ਇੰਚਾਰਜ਼ ਡੋਲੀ ਮੈਡਮ, ਅਨੁਜ਼, ਹੀਰਾ, ਅਰੁਣ ਅਨਵਰ, ਮੋਨਿਕਾ ਪੌਲ ਅਤੇ ਟੀਮ ਵਲੋਂ ਬੜੀ ਬਾਰਿਕੀ ਨਾਲ ਮਰੀਜ਼ਾਂ ਦੀਆਂ ਮੁਸ਼ਕਲਾਂ ਨੂੰ ਸੁਣਦਿਆਂ ਉਨਾਂ ਨੂੰ ਉੱਚ ਪੱਧਰੀ ਇਲਾਜ ਮੁਹੱਈਆ ਕਰਵਾਇਆ ਗਿਆ | ਇਸ ਦੇ ਨਾਲ ਹੀ ਟਰਾਈਡੈਂਟ ਗਰੁੱਪ ਵੱਲੋਂ ਇੰਚਾਰਜ ਪਵਨ ਸਿੰਗਲਾ, ਚਰਨਜੀਤ ਸਿੰਘ, ਸਾਹਿਲ ਗੁਲਾਟੀ, ਜਗਰਾਜ ਪੰਡੋਰੀ, ਗੁਰਵਿੰਦਰ ਕੌਰ, ਰੁਪਿੰਦਰ ਕੌਰ, ਗੁਰਦੀਪ ਸਿੰਘ, ਗੁਲਸ਼ਨ ਕੁਮਾਰ ਨੇ ਵੀ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ |