ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਬਾਬਾ ਸੇਖ ਫ਼ਰੀਦ ਹਾਈ ਸਕੂਲ ਗੁਰਸੇਵਕ ਨਗਰ ਬਰਨਾਲਾ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ | ਜਿਸ ਵਿਚ ਨਰਸਰੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲਿਆ | ਇਸ ਮੌਕੇ ਮੱੁਖ ਮਹਿਮਾਨ ਵਜੋਂ ਸੰਸਥਾ ਦੇ ਡਾਇਰੈਕਟਰ ਜਸਵੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨਾਂ ਨੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਵਿਚ ਵੱਧ ਚੜਕੇ ਹਿੱਸਾ ਲੈਣ ਲਈ ਪ੍ਰੇਰਿਆ | ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਮੱੁਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਕੁਲਦੀਪ ਕੌਰ, ਰਵਿੰਦਰ ਕੌਰ, ਬਲਜਿੰਦਰ ਕੌਰ, ਕੋਮਲ ਅਰੋੜਾ, ਪ੍ਰੀਤੀ, ਮਮਤਾ ਰਾਣੀ, ਬਲਜੀਤ ਕੌਰ, ਹਰਪ੍ਰੀਤ ਕੌਰ, ਮਨਦੀਪ ਕੌਰ, ਜਸਵਿੰਦਰ ਕੌਰ, ਕੋਮਲਦੀਪ, ਜਸਵੀਰ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |