ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਰਣਥੰਭੋਰ, ਗਵਾਲੀਅਰ ਅਤੇ ਆਗਰੇ ਦਾ ਵਿੱਦਿਅਕ ਟੂਰ ਲਗਾਇਆ ਗਿਆ | ਟੂਰ ਦੌਰਾਨ ਗਿਆਰਵੀਂ ਤੇ ਬਾਰਵੀਂ ਦੇ ਵਿਦਿਆਰਥੀਆਂ ਨੇ ਰਣਥੰਭੌਰ ਵਿਖੇ ਜੰਗਲ ਦੀ ਸੁੰਦਰਤਾ ਨੂੰ ਦੇਖਿਆ ਅਤੇ ਆਪਣੇ ਕੁਦਰਤੀ ਨਿਵਾਸ ਸਥਾਨ ਵਿਚ ਜੰਗਲੀ ਜੀਵਾਂ ਨੂੰ ਦੇਖਣ ਦਾ ਆਨੰਦ ਮਾਣਿਆ | ਇਸ ਤੋਂ ਇਲਾਵਾ ਗਵਾਲੀਅਰ ਵਿਖੇ ਜਿੱਥੇ ਵਿਦਿਆਰਥੀਆਂ ਨੇ ਸ਼ਾਨਦਾਰ ਗਵਾਲੀਅਰ ਕਿਲੇ ਦਾ ਦੌਰਾ ਕੀਤਾ ਅਤੇ ਇਤਿਹਾਸਕ ਗੁਰਦੁਆਰਾ ਬੰਦੀ ਛੋੜ ਸਾਹਿਬ ਵਿਖੇ ਆਪਣਾ ਮੱਥਾ ਟੇਕਿਆ | ਆਗਰਾ ਵਿਖੇ ਵਿਦਿਆਰਥੀਆਂ ਨੇ ਪ੍ਰਸਿੱਧ ਤਾਜ ਮਹਿਲ ਦੀ ਸੁੰਦਰਤਾ ਨੂੰ ਵੇਖਿਆ ਅਤੇ ਵਿਦਿਆਰਥੀਆਂ ਨੂੰ ਇਸ ਦੀ ਬੇਮਿਸਾਲ ਬਣਤਰ, ਇਤਿਹਾਸ ਅਤੇ ਸ਼ਾਂਤੀ ਦੀ ਕਦਰ ਕਰਨ ਦਾ ਮੌਕਾ ਮਿਲਿਆ | ਸੰਸਥਾ ਦੇ ਐਮ.ਡੀ. ਸ: ਰਣਪ੍ਰੀਤ ਸਿੰਘ ਰਾਏ, ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਦੇ ਹਨ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |