ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਆਮ ਆਦਮੀ ਪਾਰਟੀ ਚੋਣਾਂ ਲੁੱਟਣਾ ਚਾਹੁੰਦੀ ਹੈ, ਕਿਉਂਕਿ ਹੁਣ ਇਨ੍ਹਾਂ 'ਚ ਲੜਨ ਦੀ ਹਿੰਮਤ ਨਹੀਂ ਰਹੀ-ਵਿਧਾਇਕ ਕਾਲਾ ਢਿੱਲੋਂ <br/>

Ad Position 21
No active advertisement
ਕੁਲਦੀਪ ਸਿੰਘ ਕਾਲਾ ਢਿੱਲੋਂ <br/> 07-12-2025
ਬਰਨਾਲਾ, 6 ਦਸੰਬਰ (ਰਾਜ ਪਨੇਸਰ)-ਪੰਜਾਬ 'ਚ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੌਰਾਨ ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗ਼ਜ਼ ਖੋਹਣ, ਪਾੜਨ ਅਤੇ ਧੱਕੇਸ਼ਾਹੀ ਕਰਨ ਦੀ ਸਖ਼ਤ ਨਿੰਦਾ ਕਰਦੇ ਹੋਏ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੱਤਾ ਦੇ ਜ਼ੋਰ 'ਤੇ ਇਹ ਚੋਣਾਂ 'ਲੁੱਟਣਾ' ਚਾਹੁੰਦੀ ਹੈ ਕਿਉਂਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਕਾਰਨ ਹੁਣ ਆਮ ਆਦਮੀ ਪਾਰਟੀ ਵਿਚ ਚੋਣਾਂ 'ਲੜਨ' ਦੀ ਹਿੰਮਤ ਨਹੀਂ ਹੈ | ਉਨ੍ਹਾਂ ਨੇ ਬਰਨਾਲਾ ਜ਼ਿਲ੍ਹੇ 'ਚ ਇਨ੍ਹਾਂ ਚੋਣਾਂ ਦੇ ਸੰਦਰਭ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਤਿੰਨੋਂ ਪੰਚਾਇਤ ਸੰਮਤੀ ਚੋਣਾਂ ਲਈ ਉਚੇਚੇ ਸੁਰੱਖਿਆ ਪ੍ਰਬੰਧ ਕੀਤੇ ਜਾਣ ਅਤੇ ਲੋਕਤੰਤਰ ਵਿਚ ਚੋਣਾਂ ਲੜਨ ਦਾ ਸਭ ਨੂੰ ਬਰਾਬਰ ਹੱਕ ਮੁਹੱਈਆ ਕਰਵਾਇਆ ਜਾਵੇ | ਬਰਨਾਲਾ ਜ਼ਿਲ੍ਹੇ ਵਿਚ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਅਤੇ ਪੜਤਾਲ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਭਾਈ ਗਈ ਜ਼ਿੰਮੇਵਾਰ ਡਿਊਟੀ ਦੀ ਪ੍ਰਸ਼ੰਸਾ ਕਰਦੇ ਹੋਏ ਵਿਧਾਇਕ ਢਿੱਲੋਂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਚੋਣਾਂ ਵਾਲੇ ਦਿਨ ਵੀ ਪ੍ਰਸ਼ਾਸਨ ਆਪਣੀ ਡਿਊਟੀ ਨੂੰ ਜ਼ਿੰਮੇਵਾਰੀ ਨਾਲ ਨਿਭਾਵੇਗਾ | ਉਨ੍ਹਾਂ ਨੇ ਜ਼ਿਲ੍ਹੇ ਦੇ ਸੱਤਾਧਾਰੀ ਆਗੂਆਂ ਨੂੰ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਚੋਣਾਂ ਵਾਲੇ ਦਿਨ ਜਾਂ ਉਸ ਤੋਂ ਪਹਿਲਾਂ ਗੁੰਡਾਗਰਦੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਹ ਕਿਸੇ ਵੀ ਮਾਮਲੇ ਵਿਚ ਪਹਿਲ ਨਹੀਂ ਕਰਨਗੇ ਪ੍ਰੰਤੂ ਚੋਣਾਂ ਦੌਰਾਨ ਸੱਤਾਧਾਰੀਆਂ ਦੀ ਧੱਕੇਸ਼ਾਹੀ ਜੇਕਰ ਸਾਹਮਣੇ ਆਵੇਗੀ ਤਾਂ 'ਸੰਤ ਸੁਭਾਅ' ਤਿਆਗ ਵੀ ਦਿੱਤਾ ਜਾਵੇਗਾ | ਉਨ੍ਹਾਂ ਨੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰੀ ਕਦਰਾਂ ਕੀਮਤਾਂ ਦੀ ਪਾਲਣਾ ਕਰਦੇ ਹੋਏ ਇਹ ਚੋਣਾਂ ਲੜਨ ਅਤੇ ਪ੍ਰਚਾਰ ਦੌਰਾਨ ਕਿਤੇ ਵੀ ਹੋ ਰਹੀ ਧੱਕੇਸ਼ਾਹੀ ਬਾਰੇ ਉਨ੍ਹਾਂ ਦੇ ਧਿਆਨ ਵਿਚ ਲਿਆਉਣ, ਤਾਂ ਜੋ ਸੱਤਾਧਾਰੀਆਂ ਨੂੰ ਉਸ ਦਾ ਕਾਨੂੰਨੀ ਅਤੇ ਹਰ ਤਰੀਕੇ ਨਾਲ ਜਵਾਬ ਦਿੱਤਾ ਜਾ ਸਕੇ | ਉਨ੍ਹਾਂ ਨੇ ਜ਼ਿਲ੍ਹੇ ਦੇ ਕੁੱਝ ਪੁਲਿਸ ਅਧਿਕਾਰੀਆਂ ਨੂੰ ਵੀ ਸਲਾਹ ਦਿੱਤੀ ਕਿ ਪੁਲਿਸ ਨੂੰ ਆਪਣੀ ਵਰਦੀ ਅਤੇ ਖ਼ਾਸ ਕਰ ਕੇ ਪੱਗ ਦਾ ਰੰਗ 'ਖ਼ਾਕੀ' ਹੀ ਰੱਖਣਾ ਚਾਹੀਦਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ 'ਸਰੋਂ੍ਹ-ਫੁੱਲੀ' ਪੱਗ ਨਾਲ ਪੰਜਾਬ ਦੇ ਲੋਕਾਂ ਨੂੰ ਸਖ਼ਤ ਨਫ਼ਰਤ ਹੋ ਚੁੱਕੀ ਹੈ | ਵਿਧਾਇਕ ਢਿੱਲੋਂ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਕੁੱਝ ਸਮੇਂ ਦੀ ਚਾਪਲੂਸੀ ਸਰਕਾਰਾਂ ਬਦਲਣ 'ਤੇ ਨੌਕਰੀ ਲਈ ਖ਼ਤਰਾ ਵੀ ਬਣ ਜਾਂਦੀ ਹੈ | ਉਨ੍ਹਾਂ ਨੇ ਚੋਣ ਕਮਿਸ਼ਨਰ ਅਤੇ ਖ਼ਾਸ ਕਰ ਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਦੇ ਕੰਮ ਦੀ ਪ੍ਰਸ਼ੰਸਾ ਕਰਦੇ ਹੋਏ ਉਮੀਦ ਜ਼ਾਹਿਰ ਕੀਤੀ ਕਿ ਬਰਨਾਲਾ ਜ਼ਿਲ੍ਹੇ ਵਿਚ ਇਹ ਚੋਣਾਂ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਤਰੀਕੇ ਨਾਲ ਹੋਣਗੀਆਂ | ਵਿਧਾਇਕ ਕਾਲਾ ਢਿੱਲੋਂ ਨੇ ਦਾਅਵਾ ਕੀਤਾ ਕਿ ਬਰਨਾਲਾ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਚੋਣਾਂ ਵਿਚ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਲੋਕ ਅਖੌਤੀ ਬਦਲਾਵ ਵਾਲੀ ਸਰਕਾਰ ਨੂੰ ਸ਼ੀਸ਼ਾ ਵਿਖਾਉਣ ਲਈ ਤਿਆਰ ਬੈਠੇ ਹਨ |

Ad Position 22
No active advertisement
ਪਿਛਲੀ ਖ਼ਬਰ ਹੰਸਰਾਜ ਸਿੰਘ ਚੀਮਾ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਠੀਕਰੀਵਾਲਾ ਦੇ ਪਿੰਡਾਂ ਵਿਚ ਚੋਣ ਮੁਹਿੰਮ ਭਖਾਈ <br/> ਅਗਲੀ ਖ਼ਬਰ ਪੰਚਾਇਤ ਸੰਮਤੀ ਚੋਣਾਂ ਲਈ 77 ਉਮੀਦਵਾਰਾਂ 'ਚੋਂ 8 ਉਮੀਦਵਾਰਾਂ ਨੇ ਕਾਗ਼ਜ਼ ਲਏ ਵਾਪਸ-ਐੱਸ.ਡੀ.ਐੱਮ.
Ad Position 24
No active advertisement