ਤਪਾ ਮੰਡੀ, 7 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਚਮੁਖੀ ਹਨੂਮਾਨ ਅਤੇ ਸ਼ਨੀਦੇਵ ਮੰਦਰ ਕਮੇਟੀ ਦੇ ਮੈਂਬਰ ਸਮਾਜ ਸੇਵੀ ਹੀਰਾ ਲਾਲ (ਕਾਲਾ ਘੁੰਨਸ) ਵਲੋਂ ਸ਼ਰਧਾਲੂਆਂ ਦੀ ਇਕ ਫ਼ਰੀ ਬੱਸ ਮਾਤਾ ਮਨਸਾ ਦੇਵੀ ਦੇ ਦਰਸ਼ਨਾਂ ਲਈ ਲਿਜਾਈ ਗਈ | ਜਿਸ ਨੂੰ ਕੌਂਸਲਰ ਧਰਮਪਾਲ ਸ਼ਰਮਾ ਨੇ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਗੱਲਬਾਤ ਦੌਰਾਨ ਹੀਰਾ ਲਾਲ (ਕਾਲਾ ਘੁੰਨਸ) ਨੇ ਦੱਸਿਆ ਕਿ ਸ਼ਰਧਾਲੂਆਂ ਵਲੋਂ ਮਾਤਾ ਮਨਸਾ ਦੇਵੀ ਮੰਦਰ ਵਿਖੇ ਨਤਮਸਤਕ ਹੋ ਕੇ ਇਲਾਕੇ ਦੀ ਸੁੱਖ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ ਜਾਵੇਗੀ | ਉਪਰੰਤ ਭੰਡਾਰਾ ਲਗਾਇਆ ਜਾਵੇਗਾ | ਇਸ ਦੌਰਾਨ ਸ਼ਰਧਾਲੂਆਂ ਵਲੋਂ ਰਸਭਿੰਨਾ ਕੀਰਤਨ ਵੀ ਕੀਤਾ ਗਿਆ | ਪ੍ਰਾਚੀਨ ਗ੍ਰੰਥਾਂ ਅਨੁਸਾਰ ਧਾਰਨਾ ਹੈ ਕਿ ਜੋ ਵੀ ਸ਼ਰਧਾਲੂ ਸੱਚੇ ਮਨ ਨਾਲ ਮਾਤਾ ਮਨਸਾ ਦੇਵੀ ਮੰਦਰ ਵਿਖੇ ਨਤਮਸਤਕ ਹੁੰਦਾ ਹੈ, ਉਸ ਦੀ ਮਨੋਕਾਮਨਾ ਜ਼ਰੂਰ ਪੂਰਨ ਹੁੰਦੀ ਹੈ | ਇਸ ਮੌਕੇ ਹਰੀਸ਼ ਮਿੱਤਲ ਗੋਸ਼ਾ, ਲਵਿਸ਼ ਗਰਗ, ਪਵਨ ਆਲੀਕੇ ਵਾਲੇ, ਲਵੀ, ਆਸ਼ੂ ਬਾਂਸਲ ਆਦਿ ਸ਼ਰਧਾਲੂ ਮੌਜੂਦ ਸਨ |