10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਡਿਪਟੀ ਕਮਿਸ਼ਨਰ ਵਲੋਂ ਲਾਵਾਰਸ ਜਾਨਵਰਾਂ ਦੀ ਸੰਭਾਲ ਸੰਬੰਧੀ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਬਰਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਾਵਾਰਸ ਜਾਨਵਰਾਂ ਖ਼ਾਸ ਕਰ ਕੇ ਆਵਾਰਾ ਕੁੱਤਿਆਂ ਦੀ ਸੰਭਾਲ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਐਨੀਮਲ ਬਰਥ ਕੰਟਰੋਲ ਪ੍ਰੋਗਰਾਮ ਅਤੇ ਮੈਨੇਜਮੈਂਟ ਆਫ਼ ਸਟਰੇਅ ਐਨੀਮਲਜ਼ ਤਹਿਤ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਲਾਵਾਰਸ ਕੁੱਤਿਆਂ ਦੀ ਸੰਭਾਲ ਲਈ ਆਸਰਾ ਸਥਾਨ (ਸ਼ੈਲਟਰ) ਬਣਾਏ ਜਾਣ ਦੇ ਪ੍ਰਬੰਧ ਕੀਤੇ ਜਾਣ | ਉਨ੍ਹਾਂ ਕਿਹਾ ਕਿ ਕੁੱਤਿਆਂ ਦੇ ਟੀਕਾਕਰਨ ਜਾਂ ਨਸਬੰਦੀ ਕਰਨ ਉਪਰੰਤ ਉਨ੍ਹਾਂ ਨੂੰ ਸ਼ੈਲਟਰ ਵਿਚ ਰੱਖਣ ਵਾਸਤੇ ਜਗ੍ਹਾ ਦੀ ਸ਼ਨਾਖ਼ਤ ਅਤੇ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਆਮ ਲੋਕਾਂ ਨੂੰ ਮੁਸ਼ਕਿਲ ਨਾ ਆਵੇ | ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਹਲਕਾਅ ਤੋਂ ਬਚਾਓ ਲਈ ਟੀਕਾਕਰਨ ਦੀ ਸਟੋਰੇਜ ਨੂੰ ਯਕੀਨੀ ਬਣਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ 48 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਤਿੰਨ ਕਾਬੂ, ਦੋ ਵੱਖ-ਵੱਖ ਮਾਮਲੇ ਦਰਜ <br/> ਅਗਲੀ ਖ਼ਬਰ ਸੈਕੰਡਰੀ ਸਕੂਲ ਲੜਕੇ ਭਦੌੜ ਵਿਖੇ ਵਿਦਿਆਰਥੀਆਂ ਦਾ ਕੌਂਸਲਿੰਗ ਸੈਸ਼ਨ ਹੋਇਆ <br/>
Ad Position 24