10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪਿੰਡ ਮੂੰਮ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਆਗੂ ਗੁਰਮੇਲ ਸਿੰਘ ਮੌੜ ਵਲੋਂ ਚੋਣ ਪ੍ਰਚਾਰ <br/>

Ad Position 21
repet_subhas-goyals [Copy P29]
ਪਿੰਡ ਮੂੰਮ ਵਿਖੇ ਕਾਂਗਰਸ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਸੀਨੀ: ਆਗੂ ਗੁਰਮੇਲ ਸਿੰਘ ਮੌੜ ਤੇ ਸਾਥੀ | ਤਸਵੀਰ : ਅਵਤਾਰ ਸਿੰਘ ਅਣਖੀ <br/> 08-12-2025
ਮਹਿਲ ਕਲਾਂ, 7 ਦਸੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਪ੍ਰੀਸ਼ਦ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਰਜਿੰਦਰ ਸਿੰਘ ਰਿੰਕੂ ਅਤੇ ਬਲਾਕ ਸੰਮਤੀ ਉਮੀਦਵਾਰ ਬੀਬੀ ਹਰਪ੍ਰੀਤ ਕੌਰ ਦੇ ਹੱਕ 'ਚ ਵੱਖ-ਵੱਖ ਚੋਣ ਮੀਟਿੰਗਾਂ ਕਰਵਾ ਕੇ ਸਹਿਯੋਗ ਦੀ ਅਪੀਲ ਕੀਤੀ ਜਾ ਰਹੀ ਹੈ | ਪਿੰਡ ਮੂੰਮ ਵਿਖੇ ਵਰਕਰਾਂ ਨਾਲ ਭਰਵੀਂ ਚੋਣ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਸੀਨੀਅਰ ਆਗੂ ਗੁਰਮੇਲ ਸਿੰਘ ਮੌੜ ਨੇ ਸਮੂਹ ਆਗੂਆਂ, ਵਰਕਰਾਂ ਨੂੰ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪੂਰੀ ਤਨਦੇਹੀ ਨਾਲ ਜੁੱਟ ਜਾਣ ਦਾ ਸੱਦਾ ਦਿੱਤਾ | ਆਗੂਆਂ ਨੇ ਸਮੂਹ ਵੋਟਰਾਂ ਨੂੰ 14 ਦਸੰਬਰ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਨਿਸ਼ਾਨ ਹੱਥ ਪੰਜੇ ਉੱਪਰ ਮੋਹਰਾਂ ਲਾ ਕੇ ਭਾਰੀ ਬਹੁਮਤ ਨਾਲ ਕਾਮਯਾਬ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਹਰਪ੍ਰੀਤ ਸਿੰਘ ਮੂੰਮ, ਬੱਗਾ ਸਿੰਘ, ਜਸ਼ਨਦੀਪ ਸਿੰਘ, ਮੁਕੰਦ ਸਿੰਘ ਪੂਨੀਆ, ਜਸਪਾਲ ਸਿੰਘ ਜੱਸਾ, ਅਮਨਦੀਪ ਸਿੰਘ, ਮਿੰਟੂ ਸਿੰਘ, ਜਗਤਾਰ ਸਿੰਘ, ਰੂਪ ਸਿੰਘ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ ਆਦਿ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਬਣਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਜੋਧਪੁਰ ਵਿਖੇ ਵਿਧਾਇਕ ਕਾਲਾ ਢਿੱਲੋਂ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀ <br/> ਅਗਲੀ ਖ਼ਬਰ ਪੈਨਸ਼ਨ ਸੇਵਾ ਮੇਲਾ ਲਗਾਇਆ <br/>
Ad Position 24