ਭਦੌੜ, 7 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਬਲਾਕ ਸੰਮਤੀ ਜ਼ੋਨ ਮੱਝੂਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਕੁਲਵਿੰਦਰ ਦੀਪ ਕੌਰ ਲਧਰੋਈਆ ਨੇ ਨਾਮਜ਼ਦਗੀ ਪੱਤਰ ਸਹੀ ਪਾਏ ਜਾਣ 'ਤੇ ਆਪਣੇ ਜ਼ੋਨ ਵਿਚ ਚੋਣ ਪ੍ਰਚਾਰ ਦੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ਸਮੇਂ ਉਮੀਦਵਾਰ ਕੁਲਵਿੰਦਰ ਦੀਪ ਕੌਰ ਲਧਰੋਈਆ ਨੇ ਆਪਣੇ ਜ਼ੋਨ ਵਿਚ ਪੈਂਦੇ ਪਿੰਡ ਮੱਝੂਕੇ, ਪੱਤੀ ਮੋਹਰ ਸਿੰਘ ਏ., ਪੱਤੀ ਮੋਹਰ ਸਿੰਘ ਬੀ ਅਤੇ ਪੱਤੀ ਦੀਪ ਸਿੰਘ ਦੇ ਸਮੂਹ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕਰ ਕੇ ਆਪਣੇ ਚੋਣ ਪ੍ਰਚਾਰ ਨੂੰ ਹੋਰ ਭਖਾਉਣ ਲਈ ਲਾਮਬੰਦ ਕੀਤਾ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪਿੰਡ-ਪਿੰਡ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਤਾਂ ਜੋ ਇਸ ਸੀਟ ਵੱਡੇ ਬਹੁਮਤ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਈ ਜਾ ਸਕੇ |