ਟੱਲੇਵਾਲ, 7 ਦਸੰਬਰ (ਸੋਨੀ ਚੀਮਾ)-ਪੰਜਾਬ ਦੀ ਆਬੋ ਹਵਾ ਹੁਣ ਮੁੜ ਸੂਬੇ ਦੀ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਵੱਲ ਵਗ ਰਹੀ ਹੈ | ਜਿਸ ਦਾ ਪ੍ਰਤੱਖ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਵਿਚ ਦੇਖਣ ਨੂੰ ਮਿਲੇਗਾ | ਇਹ ਸ਼ਬਦ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਵਿਧਾਇਕ ਤੇ ਸੰਸਦੀ ਸਕੱਤਰ ਨੇ ਠੀਕਰੀਵਾਲਾ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਨੇ ਉਮੀਦਵਾਰ ਹੰਸਰਾਜ ਸਿੰਘ ਚੀਮਾ ਦੇ ਹੱਕ ਵਿਚ ਜ਼ੋਨ ਦੇ ਵੱਖ-ਵੱਖ ਪਿੰਡਾਂ ਵਿਚ ਪ੍ਰਚਾਰ ਦੌਰਾਨ ਆਖੇ | ਉਨ੍ਹਾਂ ਕਿਹਾ ਕਿ ਸਮੁੱਚੇ ਠੀਕਰੀਵਾਲਾ ਜ਼ੋਨ ਦੇ ਆਗੂ ਤੇ ਵਰਕਰ ਹੰਸਰਾਜ ਸਿੰਘ ਚੀਮਾ ਦੇ ਹੱਕ ਵਿਚ ਭੁਗਤਣਗੇ | ਇਸ ਮੌਕੇ ਜਥੇਦਾਰ ਬਲਦੇਵ ਸਿੰਘ ਚੰੂਘਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੜੀਆਂ ਜਾ ਰਹੀਆਂ ਉਕਤ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਇਤਿਹਾਸ ਰਚਣਗੇ | ਇਸ ਮੌਕੇ ਉਮੀਦਵਾਰ ਹੰਸਰਾਜ ਸਿੰਘ ਚੀਮਾ, ਸਾਬਕਾ ਸਰਪੰਚ ਬਲਵਿੰਦਰ ਸਿੰਘ ਥਿੰਦ ਚੀਮਾ, ਰਣਜੀਤ ਸਿੰਘ ਸਾਬਕਾ ਸਰਪੰਚ, ਦਲਵਾਰ ਸਿੰਘ ਸੈਕਟਰੀ, ਬਲਵਿੰਦਰ ਸਿੰਘ ਭੋਲਾ ਸਾਬਕਾ ਪੰਚ, ਅਮਨਦੀਪ ਸਿੰਘ, ਜਥੇਦਾਰ ਅਜੈਬ ਸਿੰਘ ਭੋਤਨਾ ਤੋਂ ਇਲਾਵਾ ਹੋਰ ਵੀ ਆਗੂ ਤੇ ਵਰਕਰ ਹਾਜ਼ਰ ਸਨ |