ਟੱਲੇਵਾਲ, 7 ਦਸੰਬਰ (ਸੋਨੀ ਚੀਮਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸੂਬੇ ਵਿਚ ਕੀਤੇ ਵਿਕਾਸ ਕਾਰਜਾਂ ਅਤੇ ਲੋਕਾਂ ਦੇ ਚੰਗੇ ਭਵਿੱਖ ਲਈ ਸਰਕਾਰ ਵਲੋਂ ਜਾਰੀ ਚੰਗੀਆਂ ਸਹੂਲਤਾਂ ਦੇ ਮੱਦੇਨਜ਼ਰ ਲੜ ਰਹੀ ਹੈ | ਇਹ ਸ਼ਬਦ ਕੁਲਵੰਤ ਸਿੰਘ ਪੰਡੋਰੀ ਹਲਕਾ ਵਿਧਾਇਕ ਮਹਿਲ ਕਲਾਂ ਨੇ ਠੀਕਰੀਵਾਲਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੋਂ ਉਮੀਦਵਾਰ ਜਗਸੀਰ ਸਿੰਘ ਚੀਮਾ ਅਤੇ ਬਲਾਕ ਸੰਮਤੀ ਜ਼ੋਨ ਚੀਮਾ ਜਨਰਲ ਤੋਂ ਉਮੀਦਵਾਰ ਪਰਮਿੰਦਰ ਸਿੰਘ ਭੰਗੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਮੌਕੇ ਆਖੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿੰਡਾਂ ਵਿਚ ਚੰਗੇ ਕਿਰਤਮਾਰ ਅਤੇ ਪੜੇ ਲਿਖੇ ਉਮੀਦਵਾਰਾਂ ਨੂੰ ਤਰਜ਼ੀਹ ਦਿੱਤੀ ਹੈ, ਤਾਂ ਜੋ ਆਉਣ ਵਾਲੇ ਸਮੇਂ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਅਧੀਨ ਆਉਂਦੀਆਂ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ | ਉਨ੍ਹਾਂ ਕਿਹਾ ਕਿ ਸਮੱੁਚੇ ਹਲਕੇ ਦੇ ਆਗੂ ਤੇ ਵਰਕਰ ਉਕਤ ਚੋਣਾਂ ਇਕਜੱੁਟਤਾਂ ਨਾਲ ਲੜ ਰਹੇ ਹਨ ਅਤੇ ਪਾਰਟੀ ਦਾ ਹਰ ਵਰਕਰ ਇਸ ਚੋਣ ਵਿਚ ਖੜੇ ਉਮੀਦਵਾਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ | ਜਿਸ ਸਦਕਾ ਆਗੂਆਂ ਤੇ ਵਰਕਰਾਂ ਦੀ ਮਿਹਨਤ ਤੋਂ ਇਲਾਵਾ ਵੋਟਰਾਂ ਦੇ ਸਹਿਯੋਗ ਸਦਕਾ ਸਮੁੱਚੇ ਉਮੀਦਵਾਰ ਜੇਤੂ ਰਹਿਣਗੇ | ਇਸ ਮੌਕੇ ਬਿੰਦਰ ਸਿੰਘ ਖ਼ਾਲਸਾ ਪੀ.ਏ, ਸੁਖਜਿੰਦਰ ਸਿੰਘ ਪੰਚ, ਜਸਵੀਰ ਸਿੰਘ ਮਾਹੀ, ਰਾਜਦੀਪ ਸਿੰਘ ਕਲੇਰ, ਮਹਿਕ ਚੀਮਾ, ਸੁਖਦੇਵ ਸਿੰਘ ਪੰਚ, ਮਿੰਟੂ ਸਿੰਘ ਪੰਚ, ਸੁਖਵਿੰਦਰ ਸਿੰਘ ਕੈਰੇ ਆਦਿ ਵੀ ਹਾਜ਼ਰ ਸਨ |