11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਮਨਜੀਤ ਕੌਰ ਭਗਤਪੁਰਾ ਦੇ ਹੱਕ ਵਿਚ ਪਿੰਡਾਂ ਵਿਚ ਚੋਣ ਪ੍ਰਚਾਰ ਤੇਜ਼ <br/>

Ad Position 21
repet_subhas-goyals [Copy P29]
ਮਨਜੀਤ ਕੌਰ ਭਗਤਪੁਰਾ ਦੇ ਹੱਕ ਵਿਚ ਪਿੰਡਾਂ ਵਿਚ ਪ੍ਰਚਾਰ ਕਰਦੇ ਹੋਏ ਕਾਂਗਰਸੀ ਆਗੂ | ਤਸਵੀਰ : ਸੁਰੇਸ਼ ਗੋਗੀ <br/> 08-12-2025
ਸ਼ਹਿਣਾ, 7 ਦਸੰਬਰ (ਸੁਰੇਸ਼ ਗੋਗੀ)-ਉਗੋਕੇ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਵਜੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਜੀਤ ਕੌਰ ਪਤਨੀ ਸੁਰਜੀਤ ਸਿੰਘ ਭਗਤਪੁਰਾ ਦੇ ਹੱਕ ਵਿਚ ਪਿੰਡਾਂ ਵਿਚ ਚੋਣ ਪ੍ਰਚਾਰ ਮੁਹਿੰਮ ਕਾਂਗਰਸੀ ਆਗੂਆਂ ਵਲੋਂ ਤੇਜ਼ ਕੀਤੀ ਗਈ | ਕਰਮਜੀਤ ਸਿੰਘ ਅਤੇ ਜੋਗਿੰਦਰ ਸਿੰਘ ਬਰਾੜ ਸਾਬਕਾ ਸਰਪੰਚ ਢਿੱਲਵਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਸਮੇਂ ਪੰਜਾਬ ਵਿਚ ਵਿਰੋਧੀ ਧਿਰ ਵਜੋਂ ੳੱੁਭਰ ਕੇ ਸਾਹਮਣੇ ਆਈ ਹੈ, ਕਿਉਂਕਿ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਧੋਖਾ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚਾਰ ਦਹਾਕੇ ਕਾਂਗਰਸ ਪਾਰਟੀ ਨੇ ਰਾਜ ਕੀਤਾ | ਜਿਸ ਨਾਲ ਗ਼ਰੀਬ ਤੇ ਦੱਬੇ ਕੁਚਲੇ ਲੋਕ ਅੱਜ ਤਰੱਕੀ ਦੇ ਰਾਹ ਪਏ ਹਨ | ਇਸ ਸਮੇਂ ਸੁਰਜੀਤ ਸਿੰਘ ਭਗਤਪੁਰਾ ਨੇ ਕਿਹਾ ਕਿ ਉਨ੍ਹਾਂ ਦਾ ਮੱੁਖ ਮੁਕਾਬਲਾ ਸੱਤਾਧਾਰੀ ਪਾਰਟੀ ਨਾਲ ਹੈ ਅਤੇ ਕਾਂਗਰਸ ਪਾਰਟੀ ਦੀ ਇਸ ਮੁਕਾਬਲੇ ਸ਼ਾਨਦਾਰ ਜਿੱਤ ਪ੍ਰਾਪਤ ਹੋਵੇਗੀ | ਇਸ ਮੌਕੇ ਮੱਖਣ ਰਾਮ, ਅੰਗਰੇਜ਼ ਸਿੰਘ ਸਾਬਕਾ ਸਰਪੰਚ, ਦਲੀਪ ਸਿੰਘ ਸਾਬਕਾ ਪੰਚ, ਜਸਵੰਤ ਸਿੰਘ ਸਾਬਕਾ ਸਰਪੰਚ, ਕਰਤਾਰ ਰਾਮ, ਦਰਸ਼ਨ ਸਿੰਘ, ਮੱਘਰ ਰਾਮ ਪੰਚ, ਕੁਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਦੇ ਨਾਕਸ ਪ੍ਰਬੰਧਾਂ ਤੋਂ ਮਾਨਸਾ ਸ਼ਹਿਰ ਵਾਸੀ ਡਾਢੇ ਪ੍ਰੇਸ਼ਾਨ <br/> ਅਗਲੀ ਖ਼ਬਰ ਕਾਂਗਰਸੀ ਪਾਰਟੀ ਦੇ ਉਮੀਦਵਾਰਾਂ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਆਗੂ <br/>
Ad Position 24