ਰੂੜੇਕੇ ਕਲਾਂ, 17 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਹਲਕਾ ਭਦੌੜ ਬਲਾਕ ਸੰਮਤੀ ਜੋਨ ਪੱਖੋ ਕਲਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਹਿੰਦਰਪਾਲ ਸ਼ਰਮਾ ਸਾਬਕਾ ਸਰਪੰਚ ਪੱਖੋ ਕਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਸੇਵਕ ਸਿੰਘ ਤੋਂ 381 ਵੱਧ ਵੋਟਾਂ ਲੈ ਕੇ ਜੇਤੂ ਰਹੇ | ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਉਮੀਦਵਾਰ ਮਹਿੰਦਰਪਾਲ ਸ਼ਰਮਾ ਨੂੰ 1632 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਸੇਵਕ ਸਿੰਘ ਨੂੰ 1251 ਵੋਟਾਂ ਅਤੇ ਅਕਾਲੀ ਦਲ ਬਾਦਲ ਦੇ ਉਮੀਦਵਾਰ ਅਮਰੀਕ ਸਿੰਘ ਨੂੰ 1025 ਵੋਟਾਂ ਮਿਲੀਆਂ | ਕਾਂਗਰਸ ਪਾਰਟੀ ਦੇ ਉਮੀਦਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ 381 ਵੱਧ ਵੋਟਾਂ ਲੈ ਕੇ ਜੇਤੂ ਰਹੇ | ਜੇਤੂ ਉਮੀਦਵਾਰ ਮਹਿੰਦਰਪਾਲ ਸ਼ਰਮਾ ਸਾਬਕਾ ਸਰਪੰਚ ਦੇ ਸਮਰਥਕਾਂ ਵਲੋਂ ਪਟਾਕੇ ਪਾ ਕੇ ਅਤੇ ਲੱਡੂ ਵੰਡ ਕੇ ਖ਼ੁਸ਼ੀਆਂ ਮਨਾਈਆਂ ਗਈਆਂ | ਪਿੰਡ ਪੱਖੋ ਕਲਾਂ ਵਿਖੇ ਪਹੁੰਚਣ 'ਤੇ ਸਨਮਾਨਿਤ ਕੀਤਾ ਗਿਆ |