28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਲਾਕ ਸੰਮਤੀ ਜ਼ੋਨ ਰੂੜੇਕੇ ਕਲਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ <br/>

Ad Position 21
No active advertisement
ਅਜੀਤ ਡੈਸਕ 18-12-2025
ਰੂੜੇਕੇ ਕਲਾਂ, 17 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਹਲਕਾ ਭਦੌੜ ਬਲਾਕ ਸੰਮਤੀ ਜੋਨ ਰੂੜੇਕੇ ਕਲਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰੇਮ ਸਿੰਘ ਸਾਬਕਾ ਪੰਚਾਇਤ ਮੈਂਬਰ ਅਕਾਲੀ ਦਲ ਬਾਦਲ ਦੇ ਉਮੀਦਵਾਰ ਗੁਰਜੰਟ ਸਿੰਘ ਤੋਂ 134 ਵੱਧ ਵੋਟਾਂ ਲੈ ਕੇ ਜੇਤੂ ਰਹੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਤੀਜੇ ਨੰਬਰ 'ਤੇ ਰਿਹਾ | ਇਕੱਤਰ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰੇਮ ਸਿੰਘ ਨੂੰ 702 ਵੋਟਾਂ, ਅਕਾਲੀ ਦਲ ਬਾਦਲ ਦੇ ਉਮੀਦਵਾਰ ਗੁਰਜੰਟ ਸਿੰਘ ਨੂੰ 568 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਮੰਗਲ ਸਿੰਘ ਨੂੰ 558 ਵੋਟਾਂ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਉਮੀਦਵਾਰ ਬੀਬੀ ਸੀਤੋ ਕੌਰ ਨੂੰ 277 ਵੋਟਾਂ ਮਿਲੀਆਂ | ਜੇਤੂ ਉਮੀਦਵਾਰ ਪ੍ਰੇਮ ਸਿੰਘ ਸਾਬਕਾ ਪੰਚਾਇਤ ਮੈਂਬਰ ਦੇ ਸਮਰਥਕਾਂ ਵਲੋਂ ਪਟਾਕੇ ਪਾ ਕੇ ਅਤੇ ਲੱਡੂ ਵੰਡ ਕੇ ਖ਼ੁਸ਼ੀਆਂ ਮਨਾਈਆਂ ਗਈਆਂ | ਹਾਰ ਪਾ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹਿਲ ਕਲਾਂ ਬੀਬੀ ਕੁਲਦੀਪ ਕੌਰ ਗੰਢੂ ਨੇ 2784 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੀ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਾਜੋਕੇ ਤੋਂ ਅਕਾਲੀ ਦਲ ਬਾਦਲ ਦਾ ਉਮੀਦਵਾਰ ਜੇਤੂ
Ad Position 24