28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਚੋਣਾਂ 'ਚ ਕਾਂਗਰਸ ਪਾਰਟੀ ਦੇ ਹਰ ਵਰਕਰ ਵਲੋਂ ਅਡੋਲ ਭੂਮਿਕਾ ਨਿਭਾਈ-ਬਨੀ ਤੇ ਸੋਢਾ

Ad Position 21
No active advertisement
ਅਜੀਤ ਡੈਸਕ 18-12-2025
ਮਹਿਲ ਕਲਾਂ, 17 ਦਸੰਬਰ (ਤਰਸੇਮ ਸਿੰਘ ਗਹਿਲ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਹਮਾਇਤ ਵਿਚ ਪਾਰਟੀ ਦੇ ਹਰ ਵਰਕਰ ਅਤੇ ਆਗੂ ਵਲੋਂ ਅਡੋਲ ਭੂਮਿਕਾ ਨਿਭਾਈ ਗਈ, ਪਾਰਟੀ ਦੀ ਮਜ਼ਬੂਤੀ ਲਈ ਭਵਿੱਖ ਵਿਚ ਵੀ ਅਹਿਮ ਭੂਮਿਕਾ ਨਿਭਾਈ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਸਰਬਜੀਤ ਸਿੰਘ ਸੋਢਾ ਮਹਿਲ ਕਲਾਂ ਅਤੇ ਬਨੀ ਖਹਿਰਾ ਨੇ ਪਿੰਡ ਧਨੇਰ ਵਿਖੇ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਕੁਲਵੰਤ ਸਿੰਘ ਸਾਥੀ ਦਾ ਸਨਮਾਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਦੇ ਜੇਤੂ ਉਮੀਦਵਾਰ ਕੁਲਵੰਤ ਸਿੰਘ ਸਾਥੀ ਵਲੋਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇਗੀ | ਇਸ ਮੌਕੇ ਕਾਂਗਰਸੀ ਆਗੂ ਬਨੀ ਖਹਿਰਾ, ਜਗਰੂਪ ਸਿੰਘ ਕਲਾਲ ਮਾਜਰਾ, ਸੁਰਜੀਤ ਸਿੰਘ ਬਿੱਲੂ, ਚੇਤਨ ਸਿੰਘ ਕਲਾਲ ਮਾਜਰਾ ਸਾਬਕਾ ਸਰਪੰਚ, ਬਲਾਕ ਪ੍ਰਧਾਨ ਯੂਥ ਵਿੰਗ ਦੀਪਾ ਭੱਦਲਵੱਡ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਧੂਰਕੋਟ ਤੋਂ ਅਕਾਲੀ ਦਲ ਬਾਦਲ ਦਾ ਉਮੀਦਵਾਰ ਜੇਤੂ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਛੀਨੀਵਾਲ ਕਲਾਂ ਤੋਂ ਆਜ਼ਾਦ ਉਮੀਦਵਾਰ ਚਮਕੌਰ ਸਿੰਘ ਧਾਲੀਵਾਲ ਜੇਤੂ <br/>
Ad Position 24