28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਲਾਕ ਸੰਮਤੀ ਜ਼ੋਨ ਧੂਰਕੋਟ ਤੋਂ ਅਕਾਲੀ ਦਲ ਬਾਦਲ ਦਾ ਉਮੀਦਵਾਰ ਜੇਤੂ

Ad Position 21
No active advertisement
ਅਜੀਤ ਡੈਸਕ 18-12-2025
ਰੂੜੇਕੇ ਕਲਾਂ, 17 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਵਿਧਾਨ ਸਭਾ ਹਲਕਾ ਭਦੌੜ ਅਧੀਨ ਆਉਂਦੇ ਬਲਾਕ ਸੰਮਤੀ ਜੋਨ ਧੂਰਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਨਿਰਮਲ ਸਿੰਘ ਬੱਬੀ ਨੰਬਰਦਾਰ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਹਰਾ ਕੇ 96 ਵੋਟਾਂ ਨਾਲ ਜੇਤੂ ਰਿਹਾ | ਆਮ ਆਦਮੀ ਪਾਰਟੀ ਦਾ ਉਮੀਦਵਾਰ ਤੀਜੇ ਨੰਬਰ ਤੇ ਰਿਹਾ | ਜੇਤੂ ਉਮੀਦਵਾਰ ਨੂੰ ਸਨਮਾਨਿਤ ਕਰਦਿਆਂ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਇਹ ਸਚਾਈ ਦੀ ਜਿੱਤ ਹੈ | ਪੰਜਾਬ ਦੇ ਲੋਕਾਂ ਨੇ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਹੁ ਗਿਣਤੀ ਉਮੀਦਵਾਰਾਂ ਨੂੰ ਜਿਤਾ ਕੇ ਆਉਣ ਵਾਲੀ ਪੰਜਾਬ ਸਰਕਾਰ ਨਿਰੋਲ ਅਕਾਲੀ ਦਲ ਦਾ ਸੁਨੇਹਾ ਦਿੱਤਾ ਹੈ | ਜੇਤੂ ਉਮੀਦਵਾਰ ਦੇ ਸਮਰਥਕਾਂ ਵਲੋਂ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਜਨਕ ਸਿੰਘ ਧੂਰਕੋਟ ਤੋਂ ਇਲਾਵਾ ਅਕਾਲੀ ਵਰਕਰ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਕੰਪਲੈਕਸ ਦੇ ਬਾਹਰ ਉਮੀਦਵਾਰਾਂ ਦੇ ਸਮਰਥਕਾਂ 'ਚ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ <br/> ਅਗਲੀ ਖ਼ਬਰ ਚੋਣਾਂ 'ਚ ਕਾਂਗਰਸ ਪਾਰਟੀ ਦੇ ਹਰ ਵਰਕਰ ਵਲੋਂ ਅਡੋਲ ਭੂਮਿਕਾ ਨਿਭਾਈ-ਬਨੀ ਤੇ ਸੋਢਾ
Ad Position 24